Home crime ਚਰਚ ਵਿੱਚ ਬੇਅਦਬੀ ਦਾ ਮਾਮਲਾ: ਜਾਂਚ ਦਾ ਰੁਖ ਸਹੀ ਦਿਸ਼ਾ ਵੱਲ, ਦੋਸੀਆਂ...

ਚਰਚ ਵਿੱਚ ਬੇਅਦਬੀ ਦਾ ਮਾਮਲਾ: ਜਾਂਚ ਦਾ ਰੁਖ ਸਹੀ ਦਿਸ਼ਾ ਵੱਲ, ਦੋਸੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ, ਏਡੀਜੀਪੀ ਅਰਪਿਤ ਸੁਕਲਾ ਨੇ ਘਟਨਾ ਸਥਾਨ ਦਾ ਦੌਰਾ ਕਰਦਿਆਂ ਕਿਹਾ

36
0

– ਐਸ.ਆਈ.ਟੀ. ਦੇ ਮੈਂਬਰਾਂ ਨਾਲ ਕੀਤੀ ਮੀਟਿੰਗ, ਚੱਲ ਰਹੀ ਜਾਂਚ ‘ਤੇ ਸੰਤੁਸਟੀ ਪ੍ਰਗਟਾਈ

– ਬਾਅਦ ਵਿੱਚ, ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਭਾਰਤ-ਪਾਕਿ ਸਰਹੱਦ ਦਾ ਕੀਤਾ ਦੌਰਾ ਅਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ

– ਡਰੋਨਾਂ ਤੋਂ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬਿਹਤਰ ਤਾਲਮੇਲ ਦੀ ਕੀਤੀ ਮੰਗ

ਚੰਡੀਗੜ/ਤਰਨਤਾਰਨ, 15 ਸਤੰਬਰ: ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸੁਕਲਾ ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਮੈਂਬਰਾਂ ਨਾਲ ਹੁਣ ਤੱਕ ਕੀਤੀ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਘਟਨਾ ਸਥਾਨ ਦਾ ਦੌਰਾ ਵੀ ਕੀਤਾ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਠਾਕਰਪੁਰਾ ਦੀ ਚਰਚ ਵਿੱਚ ਵਾਪਰੀ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਫਿਰੋਜਪੁਰ ਰੇਂਜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸੇਸ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ. ਇਨਵੈਸਟੀਗੇਸਨ ਤਰਨਤਾਰਨ ਮੈਂਬਰਾਂ ਵਜੋਂ ਸਾਮਲ ਹਨ। ਇਹ ਘਟਨਾ 30 ਅਤੇ 31 ਅਗਸਤ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ।

ਏ.ਡੀ.ਜੀ.ਪੀ. ਅਰਪਿਤ ਸੁਕਲਾ ਨੇ ਚਰਚ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਐਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਜਮਾਂ ਨੂੰ ਜਲਦੀ ਗਿ੍ਰਫਤਾਰ ਕਰ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜਾਂਚ ਸਹੀ ਦਿਸ਼ਾ ਵੱਲ ਜਾ ਰਹੀ ਹੈ। ਦੋਸੀ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਉਨਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਘਟਨਾ ਜੋ ਕਿ ਸੂਬੇ ਦੀ ਸਾਂਤੀ, ਖੁਸਹਾਲੀ ਅਤੇ ਤਰੱਕੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਕਰਤੂਤ ਹੈ, ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ ਦਿੱਤੇ ਸਨ। ਘਟਨਾ ਸਬੰਧੀ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਏ.ਡੀ.ਜੀ.ਪੀ. ਨੇ ਭਾਰਤ-ਪਾਕਿ ਸਰਹੱਦ ‘ਤੇ ਬੀ.ਐਸ.ਐਫ. ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ

ਏ.ਡੀ.ਜੀ.ਪੀ. ਅਰਪਿਤ ਸੁਕਲਾ ਨੇ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ਦਾ ਦੌਰਾ ਕੀਤਾ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤਾਂ ਜੋ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਕਾਰਵਾਈਆਂ, ਜੋ ਰਾਸਟਰੀ ਸੁਰੱਖਿਆ ਲਈ ਇੱਕ ਨਵੇਂ ਖਤਰੇ ਵਜੋਂ ਸਾਹਮਣੇ ਆ ਰਹੀਆਂ ਹਨ, ਦਾ ਮੁਕਾਬਲਾ ਕਰਨ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਜਾ ਸਕੇ। 

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ, ਏ.ਡੀ.ਜੀ.ਪੀ. ਨੇ ਬੀ.ਐਸ.ਐਫ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੋਵੇਂ ਕੁਲੀਨ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਸੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੈਕਟਰ-ਵਾਰ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਕਿਹਾ ਤਾਂ ਜੋ ਉਹ ਉਨਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜਰ ਰੱਖ ਸਕਣ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਦੰਡਕਾਰੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਏਡੀਜੀਪੀ ਅਰਪਿਤ ਸੁਕਲਾ ਨੇ ਸਰਹੱਦੀ ਜ਼ਿਲਿਆਂ ਦੇ ਐਸਐਸਪੀਜ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਦੂਜੀ ਸੁਰੱਖਿਆ ਪੰਕਤੀ ‘ਤੇ ਪੁਲਿਸ ਚੌਕੀਆਂ ਨੂੰ ਮਜਬੂਤ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ। ਉਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਕਿ ਉਹ ਕਿਸੇ ਵੀ ਗਤੀਵਿਧੀ ਸਮੇਂ ਇੱਕੋ ਕਾਲ ‘ਤੇ ਤੁਰੰਤ ਸਰਗਰਮ ਹੋ ਜਾਣ।  

LEAVE A REPLY

Please enter your comment!
Please enter your name here