ਪੇਂਡੂ ਅਤੇ ਖੇਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਕੀਤੀ ਮੀਟਿੰਗ
ਚੰਡੀਗੜ, 15 ਸਤੰਬਰ ਭਗਵਾਨ ਭੰਗੂ, ਰਿਤੇਸ਼ ਭੱਟ) –
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਵਿੱਤ ਮੰਤਰੀ ਨੇ ਇਹ ਭਰੋਸਾ ਪੇਂਡੂ ਅਤੇ ਖੇਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਦਿੱਤਾ। ਇਨਾਂ ਜਥੇਬੰਦੀਆਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਇਹ ਮੀਟਿੰਗ ਬੁਲਾਈ ਗਈ ਸੀ।
ਮੋਰਚੇ ਵੱਲੋਂ ਆਪਣੇ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ’ਤੇ ਤਰਤੀਬਵਾਰ ਚਰਚਾ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਇੰਨਾਂ ਮਸਲਿਆਂ ਦੇ ਜਲਦੀ ਨਿਪਟਾਰੇ ਲਈ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਪੇਂਡੂ ਅਤੇ ਖੇਤ ਮਜਦੂਰਾਂ ਨੂੰ ਦਰਪੇਸ ਮੁਸਕਲਾਂ ਸਬੰਧੀ ਰਿਪੋਰਟ ਮੰਗੀ । ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਪੱਸਟ ਕੀਤਾ ਕਿ ‘ਆਪ‘ ਸਰਕਾਰ ਆਮ ਲੋਕਾਂ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਨਾਲ ਕਿਸੇ ਵੀ ਤਰਾਂ ਦੀ ਬੇਇਨਸਾਫੀ ਬਰਦਾਸਤ ਨਹੀਂ ਕਰੇਗੀ।
ਮੋਰਚੇ ਨੂੰ ਇਹ ਭਰੋਸਾ ਦਿਵਾਉਂਦੇ ਹੋਏ ਕਿ ਸਰਕਾਰ ਉਨਾਂ ਦੀਆਂ ਜਾਇਜ ਮੰਗਾਂ ਦੇ ਹੱਲ ਲਈ ਮੁਹਿੰਮ ਦੇ ਆਧਾਰ ‘ਤੇ ਕੰਮ ਕਰ ਰਹੀ ਹੈ, ਸ. ਹਰਪਾਲ ਸਿੰਘ ਚੀਮਾ ਨੇ ਮੋਰਚੇ ਨਾਲ ਅਗਲੀ ਮੀਟਿੰਗ 29 ਸਤੰਬਰ ਨੂੰ ਤੈਅ ਕੀਤੀ ਤਾਂ ਜੋ ਉਨਾਂ ਦੇ ਮੁੱਦਿਆਂ ‘ਤੇ ਅੱਗੇ ਵਿਚਾਰ ਵਟਾਂਦਰਾਂ ਇਨਾਂ ਦਾ ਹੱਲ ਕੱਢਿਆ ਜਾ ਸਕੇ।