ਮੁੱਖ ਮੁੱਦਿਆਂ ਦੇ ਤੁਰੰਤ ਹੱਲ ਲਈ ਕਮੇਟੀ ਬਣਾਈ
ਚੰਡੀਗੜ, 15 ਸਤੰਬਰ: ( ਰਾਜੇਸ਼ ਜੈਨ, ਭਗਵਾਨ ਭੰਗੂ) –
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ।
ਬਿਜਲੀ ਮੰਤਰੀ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ਅਨੁਸਾਰ ਕਲੋਨਾਈਜਰਾਂ ਅਤੇ ਖਪਤਕਾਰਾਂ ਨੂੰ ਦਰਪੇਸ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੀ.ਐਸ.ਪੀ.ਸੀ.ਐਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸਨਾਂ ਦੇ ਨੁਮਾਇੰਦੇ ਸਾਮਲ ਕੀਤੇ ਗਏ ਹਨ।
ਮੀਟਿੰਗ ਵਿੱਚ ਸਕੱਤਰ ਬਿਜਲੀ, ਸੀਐਮਡੀ, ਪੀਐਸਪੀਸੀਐਲ, ਸੀਏ/ਗਮਾਡਾ, ਏਸੀਏ ਪੁੱਡਾ, ਡਾਇਰੈਕਟਰ/ਵਪਾਰਕ, ਪੀਐਸਪੀਸੀਐਲ, ਡਾਇਰੈਕਟਰ/ਵੰਡ, ਪੀਐਸਪੀਸੀਐਲ ਅਤੇ ਪੀਐਸਪੀਸੀਐਲ, ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ।