ਮੋਗਾ, 18 ਸਤੰਬਰ(ਕੁਲਵਿੰਦਰ ਸਿੰਘ ਮੋਗਾ)
ਇਮਪਰੋਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸਮਾਲਸਰ ਨੇ ਬੱਸ ਸਟੈਂਡ ਮੋਗਾ ਵਿੱਖੇ ਸਹਿਤ ਵਿਭਾਗ ਵੱਲੋਂ ਕੀਤੀ ਪੁਲਸ ਪੋਲੀਓ ਦੀ ਸ਼ੁਰੂਆਤ। ਉਹਨਾਂ ਦੱਸਿਆ ਕਿ ਐਸ.ਐਨ.ਆਈ.ਡੀ. ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਲਈ ਸਿਹਤ ਵਿਭਾਗ ਮੋਗਾ ਪੂਰੀ ਤਰਾਂ ਤਿਆਰ ਹੈ, ਇਸ ਮੁਹਿੰਮ ਤਹਿਤ 18 ਸਤੰਬਰ ਤੋਂ 20 ਸਤੰਬਰ ਤੱਕ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ 18 ਸਤੰਬਰ 2022 ਨੂੰ ਬੂਥ ਗਤੀਵਿਧੀਆਂ ਅਤੇ 19 ਸਤੰਬਰ ਅਤੇ 20 ਸਤੰਬਰ ਨੂੰ ਘਰ ਘਰ ਜਾਕੇ ਬੂੰਦਾਂ ਪਿਲਾਈਆਂ ਜਾਣਗੀਆਂ, ਜਿਸ ਦੌਰਾਨ ਫੈਕਟਰੀਆਂ, ਇੱਟਾਂ ਦੇ ਭੱਠਿਆਂ, ਝੁੱਗੀ-ਝੌਂਪੜੀਆਂ, ਬੱਸ ਸਟੈਂਡ, ਉਸਾਰੀ ਵਾਲੀਆਂ ਥਾਵਾਂ ਅਤੇ ਰੇਲਵੇ ਸਟੇਸ਼ਨ ਤੇ ਮੌਜੂਦ ਗਰੀਬੀ ਰੇਖਾ ਤੋਂ ਥੱਲੇ ਪਰਿਵਾਰਾਂ ਅਤੇ ਉੱਚ ਜ਼ੋਖ਼ਮ ਵਾਲੇ ਖੇਤਰਾਂ ਵਿੱਚ ਵੀ ਇਸ ਮੁਹਿੰਮ ਤਹਿਤ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਭਾਵੇਂ ਭਾਰਤ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ 27 ਮਾਰਚ 2014 ਨੂੰ ਪੋਲੀਓ ਮੁਕਤ ਐਲਾਨਿਆ ਗਿਆ ਸੀ, ਪਰ ਅਜੇ ਵੀ ਗੁਆਂਢੀ ਮੁਲਕਾਂ ਤੋਂ ਪੋਲੀਓ ਵਾਇਰਸ ਫੈਲਣ ਦਾ ਖਤਰਾ ਹੈ। ਜਿੱਥੇ ਹਾਲੇ ਵੀ ਇਸ ਬਿਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਟੀਕਾਕਰਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ।
ਇਸ ਸਮੇ ਉਹਨਾਂ ਨਾਲ ਮੀਡੀਆ ਇੰਚਾਰਜ ਅਮਨ ਰਖਰਾ, ਅਵਤਾਰ ਸਿੰਘ, ਸੁਖਪ੍ਰੀਤ ਸਿੰਘ (SMO) ਮੋਗਾ ਅਤੇ ਸਿਹਤ ਵਿਭਾਗ ਦੀ ਟੀਮ ਮਜ਼ੂਦ ਸੀ।