Home Political ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ...

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

68
0

ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ

ਚੰਡੀਗੜ੍ਹ, 20 ਸਤੰਬਰ ( ਰਿਤੇਸ਼ ਭੱਟ, ਸਤੀਸ਼ ਕੋਹਲੀ) –

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16 ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ  22 ਸਤੰਬਰ 2022  (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ  174 (1)  ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ  11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।     

LEAVE A REPLY

Please enter your comment!
Please enter your name here