Home Political ਖੰਡ ਮਿੱਲਾਂ ਨੂੰ 1 ਨਵੰਬਰ ਤੋਂ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ...

ਖੰਡ ਮਿੱਲਾਂ ਨੂੰ 1 ਨਵੰਬਰ ਤੋਂ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ: ਸੰਯੁਕਤ ਕਿਸਾਨ ਮੋਰਚਾ

61
0


ਜਲੰਧਰ,(ਮੋਹਿਤ ਜੈਨ-ਸਤੀਸ਼ ਕੋਹਲੀ): ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਦੋਆਬੇ ਅਤੇ ਮਾਝੇ ਦੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ 450 ਰੁਪਏ ਪ੍ਰਤੀ ਕੁਇੰਟਲ ਦਾ ਐਲਾਨ ਕਰੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਇਕ ਨਵੰਬਰ ਤੋਂ ਖੰਡ ਮਿੱਲਾਂ ਨੂੰ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਸੀਜ਼ਨ ਵਿੱਚ 2021-22 ਦੌਰਾਨ ਪੰਜਾਬ ਸਰਕਾਰ ਵੱਲੋਂ 50 ਰੁਪਏ ਸਬਸਿਡੀ ਦਾ ਐਲਾਨ ਕਰਕੇ 360 ਰੇਟ ਤੈਅ ਕੀਤਾ ਸੀ, ਉਸ ਦੀ ਸਬਸਿਡੀ ਸਮੇਂ ਸਿਰ ਮਿੱਲਾਂ ਨੂੰ ਪਾਈ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ।ਝੋਨੇ ਦੀ ਫਸਲ ਉੱਤੇ ਚੀਨੀ ਵਾਇਰਸ ਦੇ ਹਮਲੇ ਨੂੰ ਲੈ ਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਵੀ ਬਰਬਾਦ ਹੋ ਚੁੱਕੀ ਹੈ ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਸਲ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਤੀ ਹੈਕਟੇਅਰ ਐਮਐਸਪੀ ‘ਤੇ ਝੋਨਾ ਖਰੀਦਣ ਦੀ ਸ਼ਰਤ ਖਤਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਸਰਕਾਰ ਪੂਰਾ ਕਰੇ।ਪਰਾਲੀ ਨੂੰ ਲੈ ਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਪੰਜ ਹਜ਼ਾਰ ਪ੍ਰਤੀ ਏਕੜ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਨੂੰ ਖਤਮ ਕਰਨ ਉੱਤੇ ਕਿਸਾਨਾਂ ਦਾ ਬਹੁਤ ਖਰਚਾ ਆਉਂਦਾ ਹੈ ਜਿਸ ਕਰਕੇ ਪਰਾਲੀ ਨੂੰ ਸਾੜ ਦੇ ਹਨ।ਕਿਸਾਨ ਆਗੂਆਂ ਨੇ ਲੰਪੀ ਸਕਿਨ ਦੀ ਬਿਮਾਰੀ ਨੂੰ ਲੈ ਕੇ ਕਿਹਾ ਹੈ ਕਿ ਇਸ ਬਿਮਾਰੀ ਨਾਲ ਲੱਖਾਂ ਪਸ਼ੂ ਮਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਕਿਸਾਨਾਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 29 ਸਤੰਬਰ ਨੂੰ ਨੈਸ਼ਨਲ ਹਾਈਵੇਅ ਜਲੰਧਰ ਉੱਤੇ ਧਰਨਾ ਲਗਾਇਆ ਜਾਵੇਗਾ।ਪੰਜਾਬ ਦੀ ਸਰਕਾਰ ਨੂੰ ਲੈ ਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦਾ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਵੇਲੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਆਪਣੇ ਪੈਰ ਪਿੱਛੇ ਖਿੱਚਦੀ ਨਜ਼ਰ ਆ ਰਹੀ ਹੈ।

LEAVE A REPLY

Please enter your comment!
Please enter your name here