-ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾ ਜਾਗਰੂਕ
ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਕਿਸਾਨ
ਫ਼ਤਹਿਗੜ੍ਹ ਸਾਹਿਬ, 21 ਸਤੰਬਰ ( ਜੱਸੀ ਢਿੱਲੋਂ, ਵਿਕਾਸ ਮਠਾੜੂ) –
ਪਰਾਲੀ ਦੀ ਸੁਚੱਜੀ ਸੰਭਾਲ ਲਈ ਜਿਥੇ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2022-23 ਦੌਰਾਨ 352 ਆਧੁਨਿਕ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਖੇਤੀ ਮਸ਼ੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਸੱਦੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ। ਉਹਨਾਂਰ ਅਧਿਕਾਰੀਆਂ ਨੂੰ ਕਿਹਾ ਕਿ ਇਹਨ੍ਹਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕਰਵਾ ਕੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ ਸੰਭਾਲ ਕਰਵਾਈ ਜਾਵੇ ਤਾਂ ਜ਼ੋ ਹਵਾ, ਪਾਣੀ ਅਤੇ ਧਰਤੀ ਜੋ ਕਿ ਜੀਵਨ ਦੇ ਤਿੰਨ ਜਰੂਰੀ ਸਾਧਨ ਹਨ ਉਹਨਾਂ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2022-23 ਦੌਰਾਨ ਸੁਪਰ ਸੀਡਰ 235, ਹੈਪੀ ਸ਼ੀਡਰ4, ਐਮ.ਬੀ.ਪਲਾਓ 24, ਜ਼ੀਰੋ ਡਰਿੱਲ 25, ਮਲਚਰ/ਪੈਡੀ ਚੋਪਰ1, ਬੇਲਰ14, ਰੇਕ14, ਸਰਬ ਮਾਸਟਰ20, ਐਸ ਐਮ ਐਸ 1, ਕਰਾਪ ਰੀਪਰ 1, ਐਫ ਪੀ ਓ 1, ਐਸ ਸੀ ਕਿਸਾਨ 7, ਅਤੇ ਸਹਿਕਾਰੀ ਸਭਾਵਾ 5, ਸਮੇਤ ਕੁੱਲ 352 ਮਸ਼ੀਨਾ ਉਪਲੱਭਧ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਚੁਣੋਤੀ ਦੀ ਤਰ੍ਹਾਂ ਸਾਹਮਣੇ ਆ ਰਹੀ ਹੈ, ਇਸਦੇ ਕੰਟਲੋਲ ਲਈ ਲਈ ਪ੍ਰਸ਼ਾਸ਼ਨ ਵੱਲੋ਼ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਲਗਾਤਾਰ ਜਾਗਰੁਕਤਾ ਕੈਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਜਾਗਰੁਕਤਾਂ ਵੈਨਾਂ ਰਵਾਨਾਂ ਕੀਤੀਆਂ ਗਈਆਂ ਹਨ, ਇਹ ਚੇਤਨਾ ਵੈਨਾ ਰਾਹੀਂ ਜ਼ਿਲ੍ਹੇ 454 ਪਿੰਡਾਂ ਵਿੱਚ ਲਗਾਤਾਰ 40 ਦਿਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਆਡੀਓ ਅਤੇ ਲਿਟਰੇਚਰ ਰਾਹੀਂ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ 80 ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਜਿਨ੍ਹਾਂ ਵਿੱਚ ਖੇਤੀ ਮਾਹਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਕੂਲੀ ਵਿਦਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਇਸ ਜਾਗਰੂਕਤਾ ਮੁਹਿੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿਸਾਨ ਵੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਲਈ ਅਤੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਡੀ.ਡੀ.ਪੀ.ਓ.ਹਿਤੇਸ਼ ਕਪਲਾ, ਖੇਤੀਬਾੜ੍ਹੀ ਵਿਕਾਸ ਅਫਸਰ ਦਮਨ ਝਾਂਜੀ ਸਮੇਤ ਹੋਰ ਅਧਿਕਾਰੀ ਹਾਜਰ ਸਨ।