Home Religion ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ

61
0


ਚੰਡੀਗੜ, 23 ਸਤੰਬਰ ( ਰਾਜੇਸ਼ ਜੈਨ, ਰਾਜਨ ਜੈਨ) –

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਸ੍ਰੀ ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ।  ਉਨਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਅਸੀਂ ਇੱਕ ਬੇਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112  ਪਵਿੱਤਰ  ਸ਼ਲੋਕ  ਅਤੇ  4  ਪਾਵਨ  ਸ਼ਬਦ  ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

LEAVE A REPLY

Please enter your comment!
Please enter your name here