** ਭਾਰਤ ਦੇ ਆਜ਼ਾਦੀ ਘੁਲਾਟੀਏ ਦੇ ਜਨਮ ਦਿਹਾੜੇ ਨੂੰ ਸਪਰਪਿਤ ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਕੀਤੀਆਂ ਜਾਣਗੀਆਂ ਸਾਇਕਲ ਰੈਲੀਆਂ
ਮਾਲੇਰਕੋਟਲਾ 23 ਸਤੰਬਰ ( ਵਿਕਾਸ ਮਠਾੜੂ, ਦੀਪਕ ਗੁੰਬਰ) –
ਭਾਰਤ ਦੇ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਸਬ ਡਵੀਜਨ ਪੱਧਰ ਤੇ ਸਾਈਕਲ ਰੈਲੀਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਮਿਤੀ 27 ਸਤੰਬਰ ਨੂੰ ਸਵੇਰੇ 7.00 ਵਜੇ ਅਹਿਮਦਗੜ੍ਹ ਵਿਖੇ ਅਤੇ ਅਮਰਗੜ੍ਹ ਵਿਖੇ ਸਵੇਰੇ 08.45 ਵਿਖੇ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ ।
ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀ ਕਰਨਦੀਪ ਸਿੰਘ ਨੇ ਦੱਸਿਆ ਕਿ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਸਵੇਰੇ 08.45 ਵਜੇ ਸਰਕਾਰੀ ਕਾਲਜ ਅਮਰਗੜ੍ਹ ਤੋਂ ਨਾਭਾ-ਮਾਲੇਰਕੋਟਲਾ ਰੋਡ ਰਾਹੀਂ ਨਵੇ ਬੱਸ ਸਟੈਂਡ ਤੋਂ ਵਾਪਸ ਸਰਕਾਰੀ ਕਾਲਜ ਅਮਰਗੜ੍ਹ ਤੱਕ ਸਾਇਕਲ ਰੈਲੀ ਆਯੋਜਿਤ ਕੀਤੀ ਜਾਵੇਗੀ । ਇਸ ਰੈਲੀ ਵਿੱਚ ਵੱਖ ਵੱਖ ਸਕੂਲਾਂ ,ਕਾਲਜਾਂ, ਸਾਈਕਲਿੰਗ ਗੁਰੱਪ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ, ਕਲੱਬਾਂ ਦੇ ਮੈਂਬਰਾਂ, ਸ਼ਹਿਰ ਵਾਸੀਆਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਨੌਜਵਾਨ ਹਿੱਸਾ ਲੈਣਗੇ । ਉਨ੍ਹਾਂ ਇਲਾਕਾ ਨਿਵਾਸੀਆ ਨੂੰ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਰੈਲੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ।
ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਰੈਲੀ ਦਾ ਰੂਟ ਦੱਸਦਿਆਂ ਕਿਹਾ ਕਿ ਸਾਈਕਲ ਰੈਲੀ ਸਵੇਰੇ 07.00 ਵਜੇ ਐਮ.ਜੀ.ਐਮ.ਐਨ ਸੀਨੀਅਰ ਸੈਕੰਡਰੀ ਸਕੂਲ(ਗਾਂਧੀ ਸਕੂਲ) ਤੋਂ ਸ਼ੁਰੂ ਹੋਵੇਗੀ ਅਤੇ ਰੇਲਵੇ ਸਟੇਸ਼ਨ ਪਾਰਕਿੰਗ ਅਹਿਮਦਗੜ੍ਹ ਵਿਖੇ ਸਮਾਪਤ ਹੋਵੇਗੀ । ਇਸ ਸਾਈਕਲ ਰੈਲੀ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆ ਤੋਂ ਇਲਾਵਾ ਸ਼ਹਿਰ ਨਿਵਾਸੀ ਹਿੱਸਾ ਲੈ ਕੇ ਸ਼ਹੀਦ-ਏ-ਆਜ਼ਮ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਆਪਣੀ ਭਾਵਭਿੰਨੀ ਸਰਧਾਂਜਲੀ ਦੇਣਗੇ।