ਹੁਸ਼ਿਆਰਪੁਰ ਤੋਂ ਜਲੰਧਰ ਸੜਕ ’ਤੇ ਪੈਂਦੇ ਅੱਡਾ ਨਸਰਾਲਾ ਵਿਖੇ ਜੇਕੇ ਫੈਕਟਰੀ ‘ਚ ਆਕਸੀਜਨ ਗੈਸ ਸਿਲੰਡਰ ਫਟਣ ਨਾਲ ਇਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਭਗਵਤੀ ਨਾਂ ਦੇ ਮਜ਼ਦੂਰ ਵਜੋਂ ਹੋਈ ਹੈ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਸੇ ਫੈਕਟਰੀ ‘ਚ ਕੰਮ ਕਰ ਰਿਹਾ ਸੀ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਘਟਨਾ ਸਥਾਨ ‘ਤੇ ਪਹੁੰਚ ਗਏ ਹਨ।ਮ੍ਰਿਤਕ ਦੀ ਪਛਾਣ ਭਗਤਰਾਮ ਵਾਸੀ ਉਤਰਾਖੰਡ ਹਾਲ ਨਿਵਾਸੀ ਗਿਗਨੋ ਵਾਲ ਰੋਡ, ਹੁਸ਼ਿਆਰਪੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਘਟਨਾ ‘ਚ ਦੋ ਹੋਰ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਸਰਾਲਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮ੍ਰਿਤਕ ਦੇ ਸਰੀਰ ਦੇ ਚੀਥੜੇ ਉੱਡ ਗਏ।