Home International ਪੇਸ਼ਾਵਰ ‘ਚ ਨਮਾਜ਼ ਦੌਰਾਨ ਮਸਜਿਦ ‘ਚ ਆਤਮਘਾਤੀ ਬੰਬ ਧਮਾਕਾ

ਪੇਸ਼ਾਵਰ ‘ਚ ਨਮਾਜ਼ ਦੌਰਾਨ ਮਸਜਿਦ ‘ਚ ਆਤਮਘਾਤੀ ਬੰਬ ਧਮਾਕਾ

75
0


ਪੇਸ਼ਾਵਰ ਏਜੰਸੀਆਂ 4 ਮਾਰਚ,(ਬਿਊਰੋ) ਪਾਕਿਸਤਾਨ ਦੇ ਪੇਸ਼ਾਵਰ ਵਿਚ ਇਕ ਮਸਜਿਦ ਵਿਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਜ਼ਬਰਦਸਤ ਬੰਬ ਧਮਾਕੇ ਵਿਚ ਘੱਟੋ-ਘੱਟ 30 ਲੋਕ ਮਾਰੇ ਗਏ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਹੰਗਾਮੀ ਸਥਿਤੀ ਵਿੱਚ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੰਬ ਧਮਾਕੇ ਦੀ ਕਿਸਮ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਆਤਮਘਾਤੀ ਹਮਲਾ ਜਾਪਦਾ ਹੈ।ਸਮਾਚਾਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਪੇਸ਼ਾਵਰ ਦੇ ਕਿੱਸਾ ਖਵਾਨੀ ਬਾਜ਼ਾਰ ਖੇਤਰ ਦੀ ਜਾਮੀਆ ਮਸਜਿਦ ‘ਚ ਬੰਬ ਧਮਾਕਾ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕਰ ਰਹੇ ਸਨ। ਇਹ ਇੱਕ ਸ਼ੀਆ ਮਸਜਿਦ ਹੈ ਜੋ ਇੱਕ ਬਹੁਤ ਵਿਅਸਤ ਖੇਤਰ ਵਿੱਚ ਮੌਜੂਦ ਹੈ। ਘਟਨਾ ਸਮੇਂ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ। ਅਜੇ ਤਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।ਪਾਕਿਸਤਾਨੀ ਅਖਬਾਰ ‘ਦਾਨ’ ਦੀ ਰਿਪੋਰਟ ਮੁਤਾਬਕ ਲੇਡੀ ਰੀਡਿੰਗ ਦੇ ਮੀਡੀਆ ਮੈਨੇਜਰ ਅਸੀਮ ਖਾਨ ਨੇ ਦੱਸਿਆ ਕਿ ਹੁਣ ਤਕ 30 ਲਾਸ਼ਾਂ ਹਸਪਤਾਲ ‘ਚ ਲਿਆਂਦੀਆਂ ਜਾ ਚੁੱਕੀਆਂ ਹਨ। ਹਮਲੇ ‘ਚ ਜ਼ਖਮੀ ਹੋਏ 10 ਲੋਕਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਕਾਰਨ ਜ਼ਖਮੀਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਪੀਟੀਆਈ ਦੀ ਰਿਪੋਰਟ ਮੁਤਾਬਕ ਪੇਸ਼ਾਵਰ ਦੇ ਪੁਲਿਸ ਅਧਿਕਾਰੀ ਏਜਾਜ਼ ਅਹਿਸਾਨ ਨੇ ਦੱਸਿਆ ਕਿ ਦੋ ਹਮਲਾਵਰਾਂ ਨੇ ਮਸਜਿਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੇ ਮੌਕੇ ‘ਤੇ ਡਿਊਟੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ‘ਤੇ ਵੀ ਗੋਲੀਆਂ ਚਲਾਈਆਂ। ਇਸ ਹਮਲੇ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬੰਬ ਫਟ ਗਿਆ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ‘ਚ ਤਾਲਿਬਾਨ ਦੇ ਆਉਣ ਤੋਂ ਬਾਅਦ ਪਾਕਿਸਤਾਨ ‘ਚ ਅੱਤਵਾਦੀ ਹਮਲੇ ਵਧ ਗਏ ਹਨ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

LEAVE A REPLY

Please enter your comment!
Please enter your name here