ਖਿਡਾਰੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿੱਧੇ ਤੌਰ ਉੱਤੇ ਹੀ ਲੈਣਗੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ-ਜ਼ਿਲ੍ਹਾ ਖੇਡ ਅਫ਼ਸਰ
ਮੋਗਾ, 27 ਸਤੰਬਰ: ( ਕੁਲਵਿੰਦਰ ਸਿੰਘ) –
ਜ਼ਿਲ੍ਹਾ ਖੇਡ ਅਫ਼ਸਰ ਮੋਗਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ”ਖੇਡਾਂ ਵਤਨ ਪੰਜਾਬ ਦੀਆਂ” ਦੇ ਸਬੰਧ ਵਿੱਚ ਰਾਜ ਪੱਧਰੀ ਖੇਡਾਂ ਲਈ ਵੱਖ-ਵੱਖ ਖੇਡਾਂ ਦੇ ਸਿਲੈਕਸ਼ਨ ਟਰਾਇਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਖੇਡ ਸ਼ੂਟਿੰਗ ਦੇ ਖਿਡਾਰੀਆਂ/ਖਿਡਾਰਨਾਂ ਦੇ ਸਿਲੈਕਸ਼ਨ ਟਰਾਇਲ ਨਹੀਂ ਕਰਵਾਏ ਜਾਣਗੇ ਅਤੇ ਖਿਡਾਰੀ/ਖਿਡਾਰਨਾਂ ਆਪਣੇ ਤੌਰ ‘ਤੇ ਹੀ ਰਾਜ ਪੱਧਰੀ ਖੇਡਾਂ ਵਿੱਚ ਖੇਡ ਵਿਭਾਗ ਵੱਲੋਂ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਭਾਗ ਲੈਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਇਸ ਖੇਡ ਸਬੰਧੀ ਕਿਸੇ ਖਿਡਾਰੀ ਨੂੰ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਸ਼ੂਟਿੰਗ ਕੋਚ ਹਰਜੀਤ ਸਿੰਘ ਦੇ ਮੋਬਾਇਲ 9464710628 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।