ਲੁਧਿਆਣਾ, 4 ਮਾਰਚ; (ਬਿਉਰੋ ਡੇਲੀ ਜਗਰਾਉਂ ਨਿਊਜ਼) :-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਸਨ ਅਤੇ ਇਸ ਸੰਬੰਧੀ ਕੌਮੀ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਕੁਝ ਸਮਾਂ ਪਹਿਲਾਂ ਸੁਮਨ ਤੂਰ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਵੀ ਨਵਜੋਤ ਸਿੰਘ ਸਿੱਧੂ ‘ਤੇ ਮਾਂ ਬਾਪ ਨੂੰ ਘਰੋਂ ਕੱਢਣ ਅਤੇ ਜਾਇਦਾਦ ਹੜੱਪਣ ਦੇਵੀ ਗੰਭੀਰ ਦੋਸ਼ ਲਗਾਏ ਸਨ।..ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਵਲੋਂ ਡੀ.ਸੀ.ਪੀ. ਲੁਧਿਆਣਾ ਨੂੰ ਜਾਂਚ ਕਰਨ ਉਪਰੰਤ 15 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਦਾ ਹੁਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਹੈ ਅਤੇ ਡੀ.ਸੀ.ਪੀ ਨੂੰ ਜਾਂਚ ਕਰਨ ਉਪਰੰਤ ਰਿਪੋਰਟ ਦੇਣ ਲਈ ਕਿਹਾ ਗਿਆ ਹੈ।