Home crime ਗੈਂਗਸਟਰ ਦੀਪਕ ਦਾ ਪੁਲਿਸ ਕਸਟਡੀ ‘ਚੋਂ ਭੱਜਣਾ ਪੰਜਾਬ ਪੁਲਿਸ ਅਤੇ ਸਰਕਾਰ ਦੀ...

ਗੈਂਗਸਟਰ ਦੀਪਕ ਦਾ ਪੁਲਿਸ ਕਸਟਡੀ ‘ਚੋਂ ਭੱਜਣਾ ਪੰਜਾਬ ਪੁਲਿਸ ਅਤੇ ਸਰਕਾਰ ਦੀ ਨਾਕਾਮੀ : ਮੂਸੇਵਾਲਾ ਦੀ ਮਾਤਾ 

69
0

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਹਰ ਜ਼ਿਲ੍ਹੇ ਵਿੱਚ ਹੋਵੇਗਾ ਕੈਂਡਲ ਮਾਰਚ, ਵ੍ਹੱਟਸਐਪ ਨੰਬਰ ਕਰਨਗੇ ਅੱਜ ਜਾਰੀ 

ਮਾਨਸਾ, 2 ਅਕਤੂਬਰ 2022 (ਬੋਬੀ ਸਹਿਗਲ – ਜੱਸੀ ਢਿੱਲੋਂ) ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲੀਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਉਨ੍ਹਾਂ ਪੰਜਾਬ ਪੁਲਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਅਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਹਰ ਹੀਲਾ ਵਰਤਣਗੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ ਜਿਸਦੇ ਲਈ ਉਨ੍ਹਾਂ ਵੱਲੋਂ ਇੱਕ ਵ੍ਹੱਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here