ਚੰਡੀਗੜ੍ਹ, 22 ਸਤੰਬਰ ( ਰਾਜੇਸ਼ ਜੈਨ, ਰਾਜਨ ਜੈਨ)ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਅੱਜ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤੱਕ 5 ਸੋਨੇ, 11 ਚਾਂਦੀ ਤੇ 7 ਕਾਂਸੀ ਦੇ ਤਮਗਿਆਂ ਨਾਲ ਕੁੱਲ 23 ਤਮਗੇ ਜਿੱਤੇ ਹਨ।
———–