ਖੇਤੀਬਾਡ਼ੀ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਰੇਟ ਤੇ ਮਾਰਕਫੈਡ ਏਜੰਸੀ ਨੇ ਖ਼ਰੀਦੀ ਝੋਨੇ ਦੀ ਪਹਿਲੀ ਢੇਰੀ
ਜਗਰਾਉਂ, 4 ਸਤੰਬਰ (ਹਰਵਿੰਦਰ ਸਿੰਘ ਸੱਗੂ )-ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਵਿਖੇ ਅੱਜ ਪਹੁੰਚੇ ਖੇਤੀਬਾਡ਼ੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ।ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਅੱਜ ਜਗਰਾਉਂ ਅਨਾਜ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀਬਾਡ਼ੀ ਪ੍ਰਦਰਸ਼ਨੀ ਮੌਕੇ ਪਹੁੰਚੇ ਸਨ।ਜਗਰਾਉਂ ਪਹੁੰਚੇ ਖੇਤੀਬਾਡ਼ੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅੱਜ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਮੌਜੂਦਗੀ ਵਿੱਚ ਮੰਡੀ ਦਾ ਦੌਰਾ ਕਰਦਿਆਂ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਝੋਨੇ ਦੀ ਫਸਲ ਦੀ ਖਰੀਦ ਸਰਕਾਰੀ ਰੇਟ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਰਵਾਈ ਗਈ।ਜਗਰਾਉਂ ਨੇੜਲੇ ਪਿੰਡ ਕਾਉਂਕੇ ਕਲਾਂ ਦੇ ਕਿਸਾਨ ਗੁਰਪ੍ਰੀਤ ਸਿੰਘ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਪਹਿਲੀ ਢੇਰੀ ਖਰੀਦ ਕਰ ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਵਿਖੇ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਗਈ।ਇਸ ਮੌਕੇ ਖੇਤੀਬਾਡ਼ੀ ਮੰਤਰੀ ਕੁਲਦੀਪ ਧਾਲੀਵਾਲ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਆਡ਼੍ਹਤੀਆਂ ਨੂੰ ਅਸ਼ਵਾਸਨ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂਕੇ ਜਾਂ ਫਿਰ ਉਨ੍ਹਾਂ ਨਾਲ ਸਿੱਧੇ ਤੌਰ ਤੇ ਸੰਪਰਕ ਕਰਕੇ ਆਪਣੀਆਂ ਮੁਸ਼ਕਲਾਂ ਦੱਸ ਸਕਦੇ ਹਨ।ਪੰਜਾਬ ਵਿੱਚ ਬਣੀ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਵਿੱਚ ਬਣੀ ਆਮ ਲੋਕਾਂ ਦੀ ਸਰਕਾਰ ਇਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ।ਇਸ ਮੌਕੇ ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਮੌਕੇ ਤੇ ਮੌਜੂਦ ਮਾਰਕਫੈੱਡ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਇਸ ਬਾਰੇ ਵੀ ਸਖਤ ਹਦਾਇਤਾਂ ਦਿੱਤੀਆਂ।ਇਸ ਮੌਕੇ ਮੌਜੂਦ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਅਤੇ ਆਡ਼੍ਹਤੀ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਵੱਲੋਂ ਵੀ ਮੰਡੀ ਵਿਖੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ,ਧਰਮਿੰਦਰ ਭਾਰਦਵਾਜ ,ਬਲਵਿੰਦਰ ਭੰਮੀਪੁਰਾ ਰਾਜੂ ਮਹਾਲਕਸ਼ਮੀ ਰਾਜਪਾਲ ਰਾਜੂ ਕਨ੍ਹੱਈਆ ਲਾਲ ਬਾਂਕਾ ਜਗਪਾਲ ਧਨੋਆਇਸ ਤੋਂ ਇਲਾਵਾ ਮਾਰਕੀਟ ਕਮੇਟੀ ਅਤੇ ਮਾਰਕਫੈਡ ਦੇ ਅਧਿਕਾਰੀ ਮੌਜੂਦ ਰਹੇ।
