ਰੋਜ਼ਗਾਰ ਅਫ਼ਸਰ ਨੇ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਇਸ ਵੈਬੀਨਾਰ ਨਾਲ ਜੁੜਨ ਦੀ ਕੀਤੀ ਅਪੀਲ
ਮੋਗਾ, 5 ਅਕਤੂਬਰ: ( ਕੁਲਵਿੰਦਰ ਸਿੰਘ) –
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕਰੀਅਰ ਸਬੰਧੀ ਗਾਈਡੈਂਸ ਪ੍ਰੋਗਰਾਮ ਵੀ ਕੀਤੇ ਜਾ ਰਹੇ ਹਨ।
ਜ਼ਿਲਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ‘‘ਖਵਾਹਿਸ਼ਾਂ ਦੀ ਉਡਾਨ’’ ਨਾਮ ਦਾ ਆਨਲਾਈਨ ਵੈਬੀਨਾਰ ਮਿਤੀ 6 ਅਕਤੂਬਰ, 2022 ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ, ਜੋ ਕਿ ਬੇਰੋਜ਼ਗਾਰਾਂ ਅਤੇ ਕਿਸੇ ਵੀ ਤਰਾਂ ਦੀ ਵਿਭਾਗੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਲੜਕੇ ਲੜਕੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਵੈਬੀਨਾਰ ਵਿੱਚ ਮਾਹਿਰ ਬੁਲਾਰਿਆਂ ਵੱਲੋਂ ਵਿਸ਼ਾ ‘‘ਸਰਕਾਰੀ ਨੌਕਰੀਆਂ ਲਈ ਹੁੰਦੇ ਪੇਪਰਾਂ ਦੀ ਤਿਆਰੀ ਕਿਵੇਂ ਕਰੀਏ’’ ਸਬੰਧੀ ਪ੍ਰੇਰਨਾਦਾਇਕ ਲੈਕਚਰ ਦਿੱਤਾ ਜਾਵੇਗਾ।
ਉਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਉਕਤ ਮਿਤੀ ਅਤੇ ਸਮੇਂ @ਤੇ ਫੇਸਬੁੱਕ ਲਾਈਵ ਦੇ ਲਿੰਕ https://fb.me/e/1YwyjHjH4 ਰਾਹੀਂ ਵੈਬੀਨਾਰ ਜੁਆਇਨ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਜੋ ਕਿ ਤੀਜ਼ੀ ਮੰਜ਼ਲ, ਝਨਾਬ ਜਿਹਲਮ ਬਿਲਡਿੰਗ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਥਿਤ ਹੈ ਵਿਖੇ ਪਹੁੰਚ ਕੇ ਇਸ ਵੈਬੀਨਾਰ ਨੂੰ ਜੁਆਇੰਨ ਕਰ ਸਕਦੇ ਹਨ।
ਅਖੀਰ ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਮੋਗਾ ਦੇ ਹੈਲਪਲਾਈਨ ਨੰ: 6239266860 @ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
ਉਨਾਂ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਇਸ ਵੈਬੀਨਾਰ ਨਾਲ ਜੁੜਨ ਦੀ ਅਪੀਲ ਕੀਤੀ।