Home Education ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਟ੍ਰੇਨਿੰਗ ਦੀ ਕਾਊਂਸਲਿੰਗ 7 ਅਕਤੂਬਰ...

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਟ੍ਰੇਨਿੰਗ ਦੀ ਕਾਊਂਸਲਿੰਗ 7 ਅਕਤੂਬਰ ਨੂੰ

56
0

ਟ੍ਰੇਨਿੰਗ ਉਪਰੰਤ 33 ਫੀਸਦੀ ਸਬਸਿਡੀ ਉੱਪਰ ਦਿੱਤਾ ਜਾਵੇਗਾ ਕਰਜ਼ਾ-ਨਿਰਵੈਰ ਸਿੰਘ
ਮੋਗਾ, 5 ਅਕਤੂਬਰ: ( ਕੁਲਵਿੰਦਰ ਸਿੰਘ) –
ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸਰੀਜ’ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਮੋਗਾ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾ ਤੋਂ ਕਰਵਾਕੇ ਡੇਅਰੀ ਯੁਨਿਟ ਸਥਾਪਿਤ ਕਰਵਾਇਆ ਜਾਵੇਗਾ। ਇਸ ਤਹਿਤ ਜਿ਼ਲ੍ਹਾ ਮੋਗਾ ਦੇ ਸਿਰਫ਼ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ 7 ਅਕਤੂਬਰ, 2022 ਨੂੰ ਦਫ਼ਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿ਼ਲ੍ਹਾ ਮੋਗਾ ਵਿਖੇ ਕਾਊਂਸਲਿੰਗ ਲਈ ਹਾਜ਼ਰ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਟ੍ਰੇਨਿੰਗ ਦੇ ਨਾਲ-ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਜ਼ੋ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ,  ਪੰਜਾਬ ਦਾ ਰਹਿਣ ਵਾਲਾ ਹੋਵੇ, ਦਿਹਾਤੀ ਪਿਛੋਕੜ ਦਾ ਹੋਵੇ, ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ ੳੋੁਹ ਇਹ ਟ੍ਰੇਨਿੰਗ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਤੋਂ ਬਚਣ ਲਈ ਪ੍ਰਾਰਥੀ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਦੇ ਸਬੂਤਾਂ ਸਬੰਧੀ ਦਸਤਾਵੇਜ਼ ਲੈ ਕੇ ਹੀ ਸੈਂਟਰ ਵਿਖੇ ਪਹੁੰਚਣ।

LEAVE A REPLY

Please enter your comment!
Please enter your name here