ਮਾਲੇਰਕੋਟਲਾ 05 ਅਕਤੂਬਰ : ( ਸਤੀਸ਼ ਕੋਹਲੀ, ਜੱਸੀ ਢਿੱਲੋਂ) –
ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਅਨਾਜ ਮੰਡੀ ਮਾਲੇਰਕੋਟਲਾ ਤੋਂ ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਨੂੰ ਦੁਹਰਾਉਂਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਮੰਡੀਆਂ ਵਿਖੇ ਐਸ.ਡੀ.ਐਮ. ਮਾਲੇਰਕੋਟਲਾ/ਅਮਰਗੜ੍ਹ ਸ੍ਰੀ ਕਰਨਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ, ਸ੍ਰੀ ਰਸਮਿੰਦਰ ਸਿੰਘ ਸੋਹੀ, ਸਕੱਤਰ ਮਾਰਕੀਟ ਕਮੇਟੀ ਮਾਲੇਰਕੋਟਲਾ ਸ੍ਰੀ ਮਨਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਅਮਰਗੜ੍ਹ ਸ੍ਰੀ ਗੁਰਦੀਪ ਸਿੰਘ, ਉੱਘੇ ਸਮਾਜ ਸੇਵਕ ਅਸ਼ਰਫ਼ ਅਬਦੁੱਲਾ, ਜ਼ਿਲ੍ਹਾ ਪ੍ਰਧਾਨ ਮੁਹੰਮਦ ਜਾਫ਼ਰ ਅਲੀ ਤੋਂ ਇਲਾਵਾ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।
ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਗੱਲ ਬਾਤ ਕਰਦਿਆ ਕਿਹਾ ਕਿ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੇ ਝੋਨੇ ਦੀ ਅਦਾਇਗੀ ਸਰਕਾਰੀ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਅਧੀਨ ਕੀਤੀ ਜਾਵੇਗੀ। ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਉੱਤੇ ਪੂਰੀ ਤਰ੍ਹਾਂ ਮਨਾਹੀ ਹੈ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਮੰਡੀ ਅਮਰਗੜ੍ਹ ਵਿਖੇ ਆੜ੍ਹਤੀਆਂ ,ਕਿਸਾਨਾਂ ਅਤੇ ਪੱਲੇਦਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਵਲੋਂ ਇਸ ਸਾਲ ਝੋਨੇ ਦੀ ਘੱਟੋ ਘੱਟ ਨਿਰਧਾਰਿਤ ਖ਼ਰੀਦ ਮੁੱਲ 2060/- ਰੁਪਏ ਪ੍ਰਤੀ ਕਵਿੰਟਲ ਝੋਨਾ ਗ੍ਰੇਡ-ਏ ਅਤੇ 2040/- ਰੁਪਏ ਪ੍ਰਤੀ ਕਵਿੰਟਲ ਝੋਨਾ ਕਾਮਨ ਵਰਾਇਟੀ ਕੀਤਾ ਗਿਆ ਹੈ। ਮੰਡੀਆਂ ਵਿੱਚ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਕੀਤਾ ਜਾਵੇਗਾ ।
ਇਸ ਤੋਂ ਇਲਾਵਾ ਦੋਵੇਂ ਵਿਧਾਇਕਾਂ ਨੇ ਕਿਸਾਨਾਂ , ਪੱਲੇਦਾਰਾਂ,ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ‘ਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮੂਹ ਖ਼ਰੀਦ ਕੇਂਦਰਾਂ ਦੇ ਹਰੇਕ ਪ੍ਰਵੇਸ਼ ਦੁਆਰ ਉੱਤੇ ਝੋਨੇ ਦੀ ਗੁਣਵੱਤਾ ਦੀ ਜਾਂਚ ਲਈ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕੀਤੀ ਗਈ ਤਾਂ ਜੋ ਝੋਨੇ ਦੀ ਨਮੀ ਨੂੰ ਵੀ ਚੈੱਕ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਸਰਕਾਰ ਵਲੋਂ ਬਾਰਦਾਨੇ ਦੇ ਪੁਪੱਖਤਾ ਪ੍ਰਬੰਧ ਕਰ ਲਏ ਗਏ ਹਨ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਦੀ ਤੈਅ ਹੱਦ ਮੁਤਾਬਕ ਹੀ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇਸ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ।