Home crime ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼...

ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰ,ਡੀਐਸਪੀ, ਏਐਸਆਈ ਖ਼ਿਲਾਫ਼ ਵੀ ਕੇਸ ਦਰਜ

82
0


ਚੰਡੀਗਡ਼੍ਹ,(ਰਾਜੇਸ਼ ਜੈਨ-ਭਗਵਾਨ ਭੰਗੂ): ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਐਫ ਆਈ ਆਰ ਨੰਬਰ 17 ਵਿਚ ਅਸ਼ੀਸ਼ ਕਪੂਰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ‘ਤੇ ਵੀ ਸਿੰਚਾਈ ਘੁਟਾਲੇ ਦੇ ਦੋਸ਼ ਲੱਗੇ ਸਨ। ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here