ਮਾਲੇਰਕੋਟਲਾ 07 ਅਕਤੂਬਰ : ( ਬੌਬੀ ਸਹਿਜਲ, ਮੋਹਿਤ ਜੈਨ) –
ਜ਼ਿਲ੍ਹਾ ਖ਼ੁਰਾਕ ਸਿਵਲ ਸਪਲਾਈ ਅਫ਼ਸਰ ਸ੍ਰੀਮਤੀ ਰੂਪਪ੍ਰੀਤ ਕੌਰ ਨੇ ਦੱਸਿਆ ਕਿ ਖ਼ੁਰਾਕ ਸਿਵਲ ਸਪਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਧੀਨ ” ਸਮਾਰਟ ਰਾਸ਼ਨ ਕਾਰਡ ਸਕੀਮ ” ਤਹਿਤ ਬਣੇ ਕਾਰਡਾਂ ਅਤੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਦਾ ਕੰਮ ਜ਼ਿਲ੍ਹੇ ‘ਚ ਸ਼ੁਰੂ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸਿਰਫ਼ ਜੋ ” ਸਮਾਰਟ ਰਾਸ਼ਨ ਕਾਰਡ ਸਕੀਮ ” ਤਹਿਤ ਬਣੇ ਹੋਏ ਹਨ ਉਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਅਤੇ ਨਵੇਂ ਕਾਰਡ ਬਣਾਉਣ ਸਬੰਧੀ ਵਿਭਾਗ ਕੋਲ ਕੋਈ ਹਦਾਇਤਾਂ ਪ੍ਰਾਪਤ ਨਹੀਂ ਹੋਈਆ ਹਨ। ਉਨ੍ਹਾਂ ਹੋਰ ਦੱਸਿਆ ਕਿ ਵੈਰੀਫਿਕੇਸ਼ਨ ਦੌਰਾਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜੋ ਕਾਰਡ ਯੋਗ/ ਅਯੋਗ ਪਾਏ ਜਾਣਗੇ, ਉਨ੍ਹਾਂ ਨੂੰ ਤੁਰੰਤ ਖ਼ੁਰਾਕ ਸਪਲਾਈ ਵਿਭਾਗ ਦੇ ਪੋਰਟਲ ਤੇ ਅਪਲੋਡ ਕਰ ਦਿੱਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਜੇਕਰ ਵਿਭਾਗ ਵਲੋਂ ਨਵੇਂ ਕਾਰਡ ਬਣਾਉਣ ਸਬੰਧੀ ਕੋਈ ਵੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਇਸ ਸਬੰਧੀ ਵੀ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਇਆ ਜਾਵੇਗਾ ਅਤੇ ਲੋੜਵੰਦਾਂ ਲੋਕਾਂ ਨੂੰ ਵੀ ਸੂਚਿਤ ਵੀ ਕੀਤਾ ਜਾਵੇਗਾ ।
