Home Health ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਬਾਗੜੀਆ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ...

ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਬਾਗੜੀਆ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

67
0

ਮਾਲੇਰਕੋਟਲਾ/ਅਮਰਗੜ੍ਹ 08 ਅਕਤੂਬਰ : ( ਬੌਬੀ ਸਹਿਜਲ, ਧਰਮਿੰਦਰ) –

                 ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਬੰਸ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਲੇਰਕੋਟਲਾ ਦੀ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਬਾਗੜੀਆ  ਵਿਖੇ ਪਿਛਲੇ ਦਿਨੀਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

               ਖੇਤੀਬਾੜੀ ਵਿਕਾਸ ਅਫਸਰ ਮਾਲੇਰਕੋਟਲਾ ਸ੍ਰੀ ਨਵਦੀਪ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਾਇਆ। ਉਹਨਾਂ ਨੇ ਦੱਸਿਆ ਪ੍ਰਤੀ ਏਕੜ ਝੋਨੇ ਦੀ ਪਰਾਲੀ ਸਾੜਨ ਨਾਲ 200 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਸਟਾਂ, 1.2 ਕਿੱਲੋਗਰਾਮ ਸਲਫ਼ਰ ਦੇ ਨੁਕਸਾਨ ਹੋਣ ਨਾਲ  ਲਾਭਦਾਇਕ ਜੀਵਾਣੂ ਤੰਤਰ ਸੜ ਜਾਂਦਾ ਹੈ। ਜਿਸ ਕਰਕੇ ਮਿੱਟੀ ਦਾ ਉਪਜਾਊਪਣ ਘੱਟ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਫ਼ਸਲਾਂ ਦੇ ਝਾੜ ਘਟਣ ਦਾ ਖ਼ਦਸ਼ਾ ਬਣ ਜਾਂਦਾ ਹੈ । ਪਰਾਲੀ ਸਾੜਨ ਨਾਲ ਖ਼ਤਰਨਾਕ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਸ ਕਾਰਨ ਬਜ਼ੁਰਗਾਂਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਆਦਿ ਨੂੰ ਸਾਹ ਲੈਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਕਈ ਵਾਰ ਕਿਸਾਨਾਂ ਵਲੋਂ ਲਗਾਈਆਂ ਅੱਗਾਂ ਸੜਕੀ ਦੁਰਘਟਨਾਵਾਂ ਦਾ ਕਾਰਨ ਵੀ ਬਣ ਜਾਂਦੀਆਂ ਹਨ ।

                              ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਝੋਨੇ ਦੀ ਵਾਢੀ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਕਰਵਾਉਣ ਉਪਰੰਤ ਹੈਪੀ ਸੀਡਰ ਸੁਪਰ ਸੀਡਰ ,ਸਮਾਰਟ ਸੀਡਰ ,ਰੋਟੀ ਸੀਡਰ ਆਦਿ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਦੇ ਵਿੱਚ ਮਿਲਾਉਣ ਨਾਲ ਕਣਕ ਦੇ ਝਾੜ ਵਿੱਚ 1-2 ਕੁਇੰਟਲ ਦਾ ਵਾਧਾ ਹੁੰਦਾ ਹੈ ।ਲਗਾਤਾਰ ਪਰਾਲੀ ਨੂੰ ਖੇਤ ਦੇ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਨਾਲ ਨਾਲ ਖੇਤੀ ਲਾਗਤ ਘੱਟਦੀ ਹੈ ਜਿਸ ਦੇ ਫਲਸਰੂਪ ਉਪਜ ਦਾ ਝਾੜ ਵੀ ਵੱਧ ਮਿਲਦਾ ਹੈ। ਇਸ ਨਾਲ ਕਿਸਾਨ ਦੀ ਆਰਥਿਕ ਪੱਧਰ ਵੀ ਉੱਚਾ ਹੁੰਦਾ ਹੈ ।

                               ਖੇਤੀਬਾੜੀ ਤਕਨਾਲੋਜੀ ਮੈਨੇਜਰ ਰਮਨਦੀਪ ਸਿੰਘ ਨੇ  ਆਈ ਖੇਤ ਪੰਜਾਬ ਐਪ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਕਿਸਾਨ ਇਸ ਐਪ ਨੂੰ ਆਪਣੇ ਫ਼ੋਨ ਵਿੱਚ ਡਾਊਨਲੋਡ ਕਰ ਸਕਦੇ ਹਨ ਅਤੇ ਜਿਹੜੇ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਮਸ਼ੀਨਾਂ ਨਹੀਂ ਹਨ ਉਹ ਕਿਸਾਨ ਇਸ ਐਪ ਦੇ ਮਾਧਿਅਮ ਰਾਹੀਂ  ਵੱਖ ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰਹੈਪੀ ਸੀਡਰਪਲਟਾਵਾਂ ਹਲ਼ਮਲਚਰਜ਼ੀਰੋ ਡਰਿੱਲਰੋਟਾਵੇਟਰ ਆਦਿ ਮਸ਼ੀਨਾਂ ਨੂੰ ਆਪਣੇ ਨੇੜਲੇ ਪਿੰਡਾਂ ਦੇ ਕਿਸਾਨਾਂ ਤੋਂ ਆਨਲਾਈਨ ਜਾ ਆਫ਼ ਲਾਈਨ ਬੁੱਕ ਕਰਵਾ ਕੇ ਵਰਤ ਸਕਦੇ ਹਨ।

                              ਇਸ ਮੌਕੇ ਕਿਸਾਨ ਲਾਲ ਚੰਦ ਅਤੇ ਦਰਸ਼ਨ ਸਿੰਘ ਨੇ ਪਿਛਲੇ ਸਾਲ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਝਾੜ ਵਿਚ ਹੋਏ ਵਾਧੇ ਦੇ ਤਜਰਬੇ ਸਾਂਝੇ ਕੀਤੇ । ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਜਿੱਥੇ ਉਨ੍ਹਾਂ ਦੀ ਉਪਜ ਵਧੀ ਹੈਉੱਥੇ ਖੇਤੀ ਲਾਗਤ ਵਿੱਚ ਵੀ ਕਮੀ ਆਈ ਹੈ।

LEAVE A REPLY

Please enter your comment!
Please enter your name here