Home Political ਗੁਜਰਾਤ ‘ਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ...

ਗੁਜਰਾਤ ‘ਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਤਿਆਰ ਹਨ:- ਅਮਨਦੀਪ ਕੌਰ ਅਰੋੜਾ

64
0

ਮੋਗਾ, 10 ਅਕਤੂਬਰ ( ਕੁਲਵਿੰਦਰ ਸਿੰਘ) –

ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਗੁਜਰਾਤ ਪਹੁੰਚਣ ਤੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹੋਏ ਵਿਧਾਇਕਾ ਡਾ. ਅਰੋੜਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ।ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਪੰਜਾਬ ਦੇ ਹਾਲਾਤ ਬਦਲ ਰਹੇ ਹਨ ਗੁਜਰਾਤ ਵਿੱਚ ਵੀ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਉਹਨਾਂ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ।ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਉਹਨਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਪੰਜਾਬ ਵਿੱਚ ਭਗਵੰਤ ਮਾਨ ਜੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਅਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

LEAVE A REPLY

Please enter your comment!
Please enter your name here