ਚੰਡੀਗੜ੍ਹ; (ਬਿਉਰੋ ਡੇਲੀ ਜਗਰਾਉਂ ਨਿਊਜ਼):- ਕਾਂਗਰਸ ਦੀ ਸੀਨੀਅਰ ਆਗੂ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਸਕਦਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਭੱਠਲ ਵੱਲੋਂ ਕੀਤੇ ਗਠਜੋੜ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭੱਠਲ ਨੇ ਕਿਹਾ ਕਿ ਪੰਜਾਬ ਦੇ ਲੋਕ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਜਾਂ ਭਾਜਪਾ ਦੀ ਸਰਕਾਰ ਬਣੇ। ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਰੱਖਣਾ ਚਾਹੁੰਦੇ ਹਨ।
