ਚੰਡੀਗੜ, 10 ਅਕਤੂਬਰ ( ਵਿਕਾਸ ਮਠਾੜੂ, ਮੋਹਿਤ ਜੈਨ) –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜਰਵੇਸਨ ਦਾ ਲਾਭ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜੀਆਂ ਤੇ ਵਿਚਾਰ ਨਹੀ ਕੀਤਾ ਜਾਵੇਗਾ।