ਬਟਾਲਾ 6 ਮਾਰਚ (ਬਿਊਰੋ ਡੇਲੀ ਜਗਰਾਉਂ ਨਿਊਜ਼) ਪੰਜਾਬ ਵਿਚ ਦਿਨ ਦਿਹਾੜੇ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਦੇਰ ਸ਼ਾਮ ਇਕ ਢਾਬੇ ਉੱਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਅੰਧਾਧੁੰਦ ਗੋਲੀਆਂ ਚੱਲੀਆਂ। ਇਸ ਦੌਰਾਨ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ। ਇਸ ਦੌਰਾਨ ਜਸਵਿੰਦਰ ਸਿੰਘ ਨਾਮੀ ਨੌਜਵਾਨ ਦੀ ਛਾਤੀ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਦੇ ਵਲੋਂ ਘਟਨਾ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਦੱਸ ਦੇਈਏ ਕਿ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਕਸਬਾ ਵਡਾਲਾ ਬਾਂਗੜ ਵਿੱਚ ਦੇਰ ਸ਼ਾਮ ਉਸ ਵੇਲੇ ਮਾਹੌਲ ਦਹਿਸ਼ਤ ਭਰਿਆ ਬਣ ਗਿਆ ਜਦ ਕਸਬੇ ਦੇ ਇਕ ਢਾਬੇ ਉਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਅੰਧਾਧੁੰਦ ਗੋਲੀਆਂ ਚਲਾਉਂਦੇ ਹੋਏ ਤਿੰਨ ਨੌਜਵਾਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਕੈਪਟਨ ਸ਼ਿੰਗਾਰਾ ਸਿੰਘ ਵਾਸੀ ਬਟਾਲਾ ਦੇ ਨੇੜੇ ਪਿੰਡ ਸ਼ਾਹ ਪੁਰ ਅਮਰਗੜ ਦੇ ਭਰਾ ਨੇ ਦੱਸਿਆ ਕਿ ਕਸਬਾ ਵਡਾਲਾ ਬਾਂਗਰ ਦੇ ਇਕ ਹੋਟਲ ਵਿੱਚ ਮੇਰੇ ਭਰਾ ਸਮੇਤ ਕੁਝ ਨੌਜਵਾਨ ਹੋਏ ਬੈਠੇ ਸਨ ਅਤੇ ਉਸੇ ਸਮੇਂ 8 ਤੋਂ 10 ਨੌਜਵਾਨ ਆਉਂਦੇ ਹਨ ਅਤੇ ਅੰਧਾ ਧੁੰਦ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੰਦੇ ਹਨ ਅਤੇ ਭਰਾ ਸਮੇਤ ਬੈਠੇ ਕੁਝ ਨੌਜਵਾਨਾਂ ਵਿੱਚੋ 2 ਨੌਜਵਾਨ ਜਖਮੀ ਹੋ ਜਾਂਦੇ ਹਨ।