Home ਖੇਤੀਬਾੜੀ ਐਸ.ਡੀ.ਐਮ ਮਾਲੇਰਕੋਟਲਾ ਨੇ ਅਨਾਜ ਮੰਡੀ ਖਾਨਪੁਰਾ ਅਤੇ ਅਨਾਜ ਮੰਡੀ ਨਾਰੀਕੇ ਦਾ ਦੌਰਾ...

ਐਸ.ਡੀ.ਐਮ ਮਾਲੇਰਕੋਟਲਾ ਨੇ ਅਨਾਜ ਮੰਡੀ ਖਾਨਪੁਰਾ ਅਤੇ ਅਨਾਜ ਮੰਡੀ ਨਾਰੀਕੇ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

56
0

— ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਮਾਲੇਰਕੋਟਲਾ /ਅਮਰਗੜ੍ਹ 13 ਅਕਤੂਬਰ   : ( ਜੱਸੀ ਢਿੱਲੋਂ, ਮਿਅੰਕ ਜੈਨ)-ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ/ ਅਮਰਗੜ੍ਹ ਸ੍ਰੀ ਕਰਨਦੀਪ ਸਿੰਘ ਵੱਲੋਂ ਮਾਰਕੀਟ ਕਮੇਟੀ ਮਾਲੇਰਕੋਟਲਾ ਅਧੀਨ ਪੈਂਦੀ ਅਨਾਜ ਮੰਡੀ ਖਾਨਪੁਰਾ ਅਤੇ ਮਾਰਕੀਟ ਕਮੇਟੀ ਅਮਰਗੜ੍ਹ ਅਧੀਨ ਪੈਂਦੀ  ਅਨਾਜ ਮੰਡੀ ਨਾਰੀਕੇ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਜਾ ਲਿਆਂ । ਇਸ ਮੌਕੇ ਖੁਰਾਕ ਤੇ ਸਪਲਾਈ ਇੰਸਪੈਕਟਰ ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਕੇਹਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ । ਇਸ ਮੌਕੇ ਐਸ.ਡੀ.ਐਮ.ਵਲੋਂ ਮੰਡੀਆਂ ਵਿੱਚ ਪੁੱਜੀ ਜਿਣਸ ਦੀ ਨਮੀ ਵੀ ਚੈਂਕ ਕੀਤੀ ਅਤੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

                    ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ਤੇ ਪੂਰੇ ਉਤਰਦੇ ਝੋਨੇ ਦੀ ਖਰੀਦ ਕਰਨੀ ਯਕੀਨੀ ਬਣਾਉਣ ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਅਤੇ ਝੋਨੇ ਦੀ ਚੁਕਾਈ ਨੂੰ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ 

                    ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ  ਨੂੰ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ  ਉਹਾਂ ਕਿਹਾ ਕਿ  ਕਿਸਾਨ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਕਟਾਈ ਦਿਨ ਦੇ ਸਮੇਂ ਹੀ ਕਰਵਾਉਣ ਨੂੰ ਯਕੀਨੀ ਬਣਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ  ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਵੇਚਣ ਜਾਂ ਹੋਰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾਵੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਫਸ਼ਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ ।

 

LEAVE A REPLY

Please enter your comment!
Please enter your name here