ਨਵੀਂ ਦਿੱਲੀ 6 ਮਾਰਚ(ਬਿਊਰੋ)ਜੰਮੂ-ਕਸ਼ਮੀਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ, ਜਿਸ ‘ਚ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਅੱਤਵਾਦੀਆਂ ਦੇ ਇਸ ਹਮਲੇ ‘ਚ ਇਕ ਨਾਗਰਿਕ ਦੀ ਮੌਤ ਹੋ ਗਈ ਹੈ।ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਨੂੰ ਇਕ ਵਾਰ ਫਿਰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਹੈ। ਦੁਪਹਿਰ ਨੂੰ ਅੱਤਵਾਦੀਆਂ ਨੇ ਅਮੀਰਾ ਕਦਲ ਮਾਰਕੀਟ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਸ਼ੁਰੂਆਤੀ ਜਾਣਕਾਰੀ ਮੁਤਾਬਕ ਗ੍ਰਨੇਡ ਹਮਲੇ ‘ਚ ਕਈ ਪੁਲਸ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।ਅੱਤਵਾਦੀਆਂ ਦੇ ਅਚਾਨਕ ਹਮਲੇ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਲਦਬਾਜ਼ੀ ‘ਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਫਿਲਹਾਲ ਗ੍ਰਨੇਡ ਹਮਲਾ ਕਿਸ ਨੇ ਕੀਤਾ ਅਤੇ ਕਿਸ ਮਕਸਦ ਲਈ ਕੀਤਾ, ਇਸ ਦਾ ਖੁਲਾਸਾ ਨਹੀਂ ਹੋਇਆ ਹੈ।ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਨੂੰ ਘੇਰ ਲਿਆ ਹੈ।ਜਾਣਕਾਰੀ ਮੁਤਾਬਕ ਜਿਸ ਸਮੇਂ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਉਸ ਸਮੇਂ ਅਮੀਰਕਦਲ ਬਾਜ਼ਾਰ ‘ਚ ਸੁਰੱਖਿਆ ਬਲਾਂ ਦੀ ਟੁਕੜੀ ਮੌਜੂਦ ਸੀ ਅਤੇ ਸੁਰੱਖਿਆ ਬਲ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ ਪਰ ਜਦੋਂ ਉਨ੍ਹਾਂ ਨੇ ਗ੍ਰਨੇਡ ਸੁੱਟਿਆ ਤਾਂ ਇਹ ਨਿਸ਼ਾਨੇ ਤੋਂ ਖੁੰਝ ਗਿਆ | ਅਤੇ ਗ੍ਰਨੇਡ ਮੁੱਖ ਬਾਜ਼ਾਰ ਵੱਲ ਡਿੱਗਿਆ।