Home Political ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਮੂੰਗੀ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਰਕਮ ਜਾਰੀ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਮੂੰਗੀ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਰਕਮ ਜਾਰੀ

114
0

ਮੱਕੀ ਸੁਕਾਉਣ ਵਾਲਾ ਯੂਨਿਟ ਵੀ ਜਗਰਾਉਂ ਵਿੱਚ ਸਥਾਪਿਤ ਕਰਾਂਗੇ- ਮਾਣੂੰਕੇ
ਜਗਰਾਉਂ, 13 ਅਕਤੂਬਰ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ)-ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਮੰਡੀ ਵਿੱਚ ਜਿੰਨ੍ਹਾਂ ਕਿਸਾਨਾਂ ਨੇ ਐਮ.ਐਸ.ਪੀ. ਤੋਂ ਘੱਟ ਰੇਟ ਉਪਰ ਮੂੰਗੀ ਵੇਚੀ ਸੀ, ਉਹਨਾਂ ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਮੰਡੀਕਰਨ ਬੋਰਡ ਦੇ ਅਧਿਕਾਰੀ ਗੁਰਮਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਜਗਰਾਉਂ ਮੰਡੀ ਵਿੱਚ ਸਭ ਤੋਂ ਜ਼ਿਆਦਾ ਮੂੰਗੀ ਦੀ ਖ੍ਰੀਦ ਹੋਈ ਸੀ ਅਤੇ 10 ਅਗਸਤ ਤੱਕ ਜਿੰਨ੍ਹਾਂ ਕਿਸਾਨਾਂ ਵੱਲੋਂ ਜਗਰਾਉਂ ਮੰਡੀ ਵਿੱਚ ਮੂੰਗੀ ਵੇਚੀ ਗਈ ਸੀ, ਉਹਨਾਂ ਵਿੱਚੋਂ 5592 ਕਿਸਾਨਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਰਕਮ ਪੈ ਚੁੱਕੀ ਹੈ। ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹ ਹਲਕੇ ਦੇ ਹਰ ਵਰਗ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਹਨ ਅਤੇ ਦੇਸ਼ ਦੀ ਰੀੜ ਹੀ ਹੱਡੀ ਵਜੋਂ ਜਾਣੇ ਜਾਂਦੇ ਕਿਸਾਨਾਂ ਨੂੰ ਉਹਨਾਂ ਦੇ ਹੱਕ ਦਿਵਾਉਣਾ ਉਹ ਆਪਣਾ ਫਰਜ਼ ਸਮਝਦੇ ਹਨ। ਉਹਨਾਂ ਮੂੰਗੀ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਵੱਡੀ ਰਕਮ ਪਾਉਣ ਲਈ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਿੰਨ੍ਹਾਂ ਕਿਸਾਨਾਂ ਦੀ ਰਕਮ ਜਾਰੀ ਹੋਣ ਤੋਂ ਰਹਿੰਦੀ ਹੈ, ਉਹਨਾਂ ਕਿਸਾਨਾਂ ਦੀ ਰਕਮ ਵੀ ਜ਼ਲਦੀ ਹੀ ਯਤਨ ਕਰਕੇ ਜਾਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਮੰਡੀ ਜਗਰਾਉਂ ਵਿਖੇ ਮੂੰਗੀ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਹ ਜਗਰਾਉਂ ਮੰਡੀ ਵਿੱਚ ਮੱਕੀ ਸੁਕਾਉਣ ਵਾਲਾ ਯੂਨਿਟ ਸਥਾਪਿਤ ਕਰਵਾਉਣ ਲਈ ਯਤਨਸ਼ੀਲ ਹਨ ਅਤੇ ਉਹਨਾਂ ਦੀ ਇਸ ਮੰਗ ਨੂੰ ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ। ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰਵਾਉਣ ਲਈ ਆੜ੍ਹਤੀਆ ਐਸ਼ੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ, ਬਲਵਿੰਦਰ ਸਿੰਘ ਗਰੇਵਾਲ, ਅਮ੍ਰਿਤ ਲਾਲ ਮਿੱਤਲ, ਸੁਰਜੀਤ ਸਿੰਘ ਕਲੇਰ, ਜਤਿੰਦਰ ਸਿੰਘ ਚਚਰਾੜੀ, ਬਲਰਾਜ ਸਿੰਘ ਖਹਿਰਾ, ਰਿਪਨ ਝਾਂਜੀ, ਦਰਸ਼ਨ ਕੁਮਾਰ, ਨੀਰਜ ਬਾਂਸਲ, ਨਵੀਨ ਸਿੰਗਲਾ, ਜਗਜੀਤ ਸਿੰਘ ਸੰਧੂ, ਜਗਪਾਲ ਸਿੰਘ ਧਨੋਆ, ਮਨੋਹਰ ਲਾਲ ਆਦਿ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here