ਅਪਲਾਈ ਕਰਨ ਦੀ ਆਖਰੀ ਮਿਤੀ 15 ਅਕਤੂਬਰ-ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਮੋਗਾ, 13 ਅਕਤੂਬਰ: ( ਕੁਲਵਿੰਦਰ ਸਿੰਘ) –
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕਿੱਤਾਮੁੱਖੀ ਸਿਖਲਾਈਆਂ ਦੇ ਕੇ ਨੌਜਵਾਨਾਂ ਦੇ ਆਪਣੇ ਕਾਰੋਬਾਰ ਸਥਾਪਿਤ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਰੋਜ਼ਗਾਰ ਬਿਊਰੋ ਅਤੇ ਸਕਿੱਲ ਵਿਕਾਸ ਮੋਗਾ ਵਲੋਂ ਮੁਫ਼ਤ ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਕੋਰਸ ਕਰਵਾਇਆ ਜਾ ਰਿਹਾ ਹੈ। ਇਸ 1 ਮਹੀਨੇ ਦੇ ਕੋਰਸ ਵਿੱਚ ਰੋਜ਼ਾਨਾ 2 ਘੰਟੇ ਦੀ ਕਲਾਸ ਹੋਵੇਗੀ। ਇਸ ਕੋਰਸ ਲਈ ਪ੍ਰਾਰਥੀ 10ਵੀਂ ਪਾਸ ਅਤੇ ਉਸਦੀ ਉਮਰ 16 ਸਾਲ ਤੋਂ ਉੱਪਰ ਹੋਣੀ ਚਾਹੀਦੀ ਹੈ। ਇਸ ਕੋਰਸ ਨੂੰ ਕਰਨ ਦੇ ਚਾਹਵਾਨ 15 ਅਕਤੂਬਰ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 62392-66860, 7073911757 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਨੇ ਵੱਧ ਤੋਂ ਵੱਧ ਯੋਗ ਸਿਖਿਆਰਥੀਆਂ ਨੂੰ ਇਸ ਕੋਰਸ ਦਾ ਲਾਹਾ ਲੈਣ ਦੀ ਅਪੀਲ ਕੀਤੀ।