ਚੰਡੀਗੜ੍ਹ, 16 ਅਕਤੂਬਰ ( ਰਾਜੇਸ਼ ਜੈਨ, ਭਗਵਾਨ ਭੰਗੂ) –
ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਮਾਮਲਾ ਦਾ ਸਾਹਮਣਾ ਕਰ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਕੇਸ ਨੂੰ ਰਫਾ ਦਫਾ ਕਰਨ ਲਈ ਵਿਜੀਲੈਂਸ ਅਫਸਰ ਨੂੰ ਰਿਸ਼ਵਤ ਦੇਣ ਲਈ ਪਹੁੰਚੇ ਸਨ। ਏਆਈਜੀ ਮਨਮੋਹਨ ਸਿੰਘ ਦੇ ਘਰ ਜੀਰਕਪੁਰ ਵਿਖੇ ਪੈਸੇ ਦੇਣ ਲਈ ਪਹੁੰਚੇ ਸਨ, ਵਿਜੀਲੈਂਸ ਨੇ ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਸੁੰਦਰ ਸ਼ਾਮ ਅਰੋੜ ਉਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਰਫਾ ਦਫ਼ਾ ਕਰਨ ਲਈ ਇਕ ਕਰੋੜ ਰੁਪਏ ਦੇਣ ਦਾ ਆਫਰ ਦਿੱਤਾ ਸੀ। ਉਹ ਪਹਿਲਾਂ 50 ਲੱਖ ਰੁਪਏ ਦੀ ਪਹਿਲੀ ਕਿਸ਼ਤ ਦੇਣ ਲਈ ਜ਼ੀਰਕਪੁਰ ਵਿਖੇ ਇਕ ਹੋਟਲ ਵਿਚ ਪਹੁੰਚੇ ਸਨ। ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਤੋਂ ਟਰੈਪ ਲਗਾਇਆ ਗਿਆ ਸੀ, ਉਨ੍ਹਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
