Home ਖੇਤੀਬਾੜੀ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਸਲਾਹ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਸਲਾਹ

36
0


ਮੋਗਾ, 17 ਅਕਤੂਬਰ ( ਕੁਲਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿੱਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ। ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ  ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ।

LEAVE A REPLY

Please enter your comment!
Please enter your name here