Home ਸਭਿਆਚਾਰ ਰਾਮਗੜ੍ਹੀਆ ਗਰਲਜ਼ ਕਾਲਿਜ ਵਿਖੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੀ ਕੈਬਨਿਟ ਮੰਤਰੀ...

ਰਾਮਗੜ੍ਹੀਆ ਗਰਲਜ਼ ਕਾਲਿਜ ਵਿਖੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨਗੀ

62
0

ਲੁਧਿਆਣਾ 17 ਅਕਤੂਬਰ ( ਵਿਕਾਸ ਮਠਾੜੂ, ਸਤੀਸ਼ ਕੋਹਲੀ) –

ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰਗੰਜ ਲੁਧਿਆਣਾ ਵਿਖੇ ਜ਼ੋਨਲ ਯੁਵਕ ਮੇਲੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ‘ਤੇ ਕੇਂਦਰਿਤ ਰਹਿਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨ ‘ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫਲਤਾ ਸਫਲਤਾ ਦੇ ਥੰਮ੍ਹ ਹਨ। ਸਃ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਸਾਡੀ ਜਵਾਨੀ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਾਲਿਜ ਦੇ ਬਾਨੀ ਬਾਬਾ ਗੁਰਮੁਖ ਸਿੰਘ ਜੀ ਨੂੰ ਵੀ ਅਕੀਦਤ ਦੇ ਫੁੱਲ ਭੇਂਟ ਕੀਤੇ।  ਇਸ ਮੌਕੇ ਸਾਹਨੇਵਾਲ ਹਲਕੇ ਦੇ ਵਿਧਾਇਕ ਸਃ ਹਰਦੀਪ ਸਿੰਘ  ਮੁੰਡੀਆਂ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here