ਮੋਹਾਲੀ (07.03.2022) (ਬਿਉਰੋ ਡੇਲੀ ਜਗਰਾਉਂ ਨਿਊਜ਼) :ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਨੂੰ ਸਾਇੰਸ, 16 ਨੂੰ ਗਣਿਤ ਦਾ ਪਰਚਾ ਨਿਰਧਾਰਿਤ ਕੀਤਾ ਗਿਆ ਹੈ। ਪ੍ਰੀਖਿਆਵਾਂ 27 ਅਪ੍ਰੈਲ ਨੂੰ ਸਮਾਪਤ ਹੋਣਗੀਆ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। 10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ। ਵੇਰਵੇ ਦਿੰਦਿਆਂ ਕੰਟਰੋਲਰ ਨੇ ਦੱਸਿਆ ਕਿ ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ।

