ਜਗਰਾਉਂ, 19 ਅਕਤੂਬਰ ( ਰਾਜੇਸ਼ ਜੈਨ, ਭਗਵਾਨ ਭੰਗੂ)- ਸੀਨੀਅਰ ਕਾਂਗਰਸੀ ਨੇਤ ਮਲਿਕਾਅਰਜੁਨ ਖੜਗੇ ਦੇ ਆਲ ਇੰਡੀਆ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਕਰਨ ਗਾਲਿਬ ਨੇ ਕਿਹਾ ਕਿ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਦੇਸ ਵਾਸੀਆਂ ਦੇ ਹਿੱਤਾਂ ਦਾ ਵੱਡਾ ਨੁਕਸਾਨ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਵਿੱਚ ਸਫਲ ਹੋਵੇਗੀ। ਇਸ ਮੌਕੇ ਉਨ੍ਹਾਂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬਲਾਕ ਕਾਂਗਰਸ ਜਗਰਾਉਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਦਿਹਾਤੀ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਪਰਾਸ਼ਰ ਦੇਵ ਸ਼ਰਮਾ, ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਲ ਰਾਣਾ, ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਕੌਂਸਲਰ ਅਮਨ ਕਪੂਰ ਬੌਬੀ, ਹਿਮਾਂਸ਼ੂ ਮਲਿਕ, ਵਿਕਰਮ ਜੱਸੀ, ਰੋਹਿਤ ਗੋਇਲ, ਸਤਿੰਦਰ ਤਤਲਾ ਆਦਿ ਹਾਜ਼ਰ ਸਨ। ਨਰੇਸ਼ ਘੰਟ, ਰਾਜਪਾਲ, ਨਿਰਭੈ ਸਿੰਘ, ਪਰਮਜੀਤ ਨੰਬਰਦਾਰ, ਤੇਜਿੰਦਰ ਸਿੰਘ, ਅੰਮ੍ਰਿਤਪਾਲ ਚਹਿਲ ਤੋਂ ਇਲਾਵਾ ਹੋਰ ਹਾਜ਼ਰ ਸਨ।