ਦਿੱਲੀ : (ਬਿਉਰੋ ਡੇਲੀ ਜਗਰਾਉਂ ਨਿਊਜ਼):-ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਤਿੰਨ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅਚਾਨਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਈ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਸਮੇਤ ਭਾਜਪਾ ਗਠਜੋੜ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਦੇਖਦੇ ਹਾਂ ਕੀ ਹੁੰਦਾ ਹੈ। ਇਸ ਤੋਂ ਬਾਅਦ BBMB ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ PM Modi ਨੂੰ ਚਿੱਠੀ ਲਿਖੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਨਤੀਜੇ ਆਉਣੇ ਅਜੇ ਬਾਕੀ ਹਨ। ਉਹ ਅਮਿਤ ਸ਼ਾਹ ਨੂੰ ਮਿਲਣ ਆਏ ਸਨ। ਉਨ੍ਹਾਂ ਦੀ ਮੁਲਾਕਾਤ ਆਮ ਵਾਂਗ ਸੀ। ਇਸ ਮੀਟਿੰਗ ਵਿੱਚ ਪੰਜਾਬ ਬਾਰੇ ਚਰਚਾ ਕੀਤੀ ਗਈ। ਚੋਣ ਨਤੀਜੇ ਆਉਣ ਤੋਂ ਬਾਅਦ ਵਿਸਤ੍ਰਿਤ ਚਰਚਾ ਕੀਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਚੋਣਾਂ ਸਬੰਧੀ ਕੋਈ ਚਰਚਾ ਨਹੀਂ ਹੋਈ। ਇਸ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਚਰਚਾ ਹੋਈ।
