Home Health ਨਹਿਰੂ ਯੁਵਾ ਕੇਂਦਰ ਵੱਲੋਂ ਚਲਾਈ ਜਾ ਰਹੀ ਕਲੀਨ ਇੰਡੀਆ ਮੁਹਿੰਮ-2.0 ਤਹਿਤ ਕੀਤੀ...

ਨਹਿਰੂ ਯੁਵਾ ਕੇਂਦਰ ਵੱਲੋਂ ਚਲਾਈ ਜਾ ਰਹੀ ਕਲੀਨ ਇੰਡੀਆ ਮੁਹਿੰਮ-2.0 ਤਹਿਤ ਕੀਤੀ ਗਈ ਸਫਾਈ

69
0

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ: ( ਮੋਹਿਤ ਜੈਨ, ਜੱਸੀ ਢਿੱਲੋਂ)- ਨਹਿਰੂ ਯੁਵਾ ਕੇੱਦਰ ਸੰਗਠਨ ਅਤੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਵੱਲੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ਕਲੀਨ ਇੰਡੀਆ ਮੁਹਿੰਮ-2.0 ਤਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਬਣੇ ਪਾਰਕ ਵਿੱਚ ਸਾਫ ਸਫਾਈ ਕੀਤੀ ਗਈ। ਇਸ ਸਫਾਈ ਮੁਹਿੰਮ ਵਿੱਚ ਵੱਖ-ਵੱਖ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਐਨ.ਐਸ.ਐਸ. ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫਸਰ ਸ਼੍ਰੀਮਤੀ ਨੇਹਾ ਸ਼ਰਮਾ ਨੇ ਦੱਸਿਆ ਕਿ ਇਸ ਸਫਾਈ ਮੁਹਿੰਮ ਤਹਿਤ 200 ਕਿਲੋ ਤੋਂ ਵੱਧ ਸਿੰਗਲ ਯੂਜ ਪਲਾਸਟਿਕ ਇਕੱਠੀ ਕੀਤੀ ਗਈ ਅਤੇ ਸਫਾਈ ਮੁਹਿੰਮ ਬਾਰੇ ਨੁਕੜ ਨਾਟਕ ਵੀ ਖੇਡਿਆ ਗਿਆ।

          ਸ਼੍ਰੀਮਤੀ ਨੇਹਾ ਸ਼ਰਮਾ ਨੇ ਮੁਹਿੰਮ ਬਾਰੇ ਨੌਜਵਾਨਾਂ ਨੂੰ ਦੱਸਿਆ ਕਿ ਸਾਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਲੋਕਾਂ ਨੂੰ ਇਸ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਇਸ ਨਾਲ ਹੋਣ ਵਾਲੇ ਨੁਕਸਾਨ ਅਤੇ ਬਿਮਾਰੀਆ ਤੋਂ ਬਚਿਆ ਜਾ ਸਕੇ। ਸਟੇਟ ਅਵਾਰਡੀ ਗੁਰਵਿੰਦਰ ਸਿੰਘ ਸੋਹੀ ਨੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਕਲੀਨ ਇੰਡੀਆ-2.0 ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਲੀਨ ਇੰਡੀਆ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਵੱਖ-ਵੱਖ ਸਾਂਝੀਆਂ ਥਾਵਾਂ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਜਤਿੰਦਰ ਕੁਮਾਰ, ਹਰਵਿੰਦਰ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਜ ਅਤ ਸਮੂਹ ਯੂਥ ਕਲੱਬਾਂ ਦੇ ਮੈਂਬਰ ਹਾਜਰ ਸਨ।

LEAVE A REPLY

Please enter your comment!
Please enter your name here