ਜਗਰਾਉਂ, 20 ਅਕਤੂਬਰ ( ਰਾਜੇਸ਼ ਜੈਨ, ਭਗਵਾਨ ਭੰਗੂ)- ਸੀਨੀਅਰ ਕਾਂਗਰਸੀ ਨੇਤ ਮਲਿਕਾਅਰਜੁਨ ਖੜਗੇ ਦੇ ਆਲ ਇੰਡੀਆ ਕਾਂਗਰਸ ਪ੍ਰਧਾਨ ਬਣਨ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਪੈਪਸੂ ਰੋਡਵੇਜ਼ ਦੇ ਡਾਇਰੈਕਟਰ ਪਰਸ਼ੋਤਮ ਲਾਲ ਖਲੀਫਾ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਮਿਲ ਕੇ ਵਧਾਈ ਦਿੱਤੀ। ਇਸ ਮੌਕੇ ਖਲੀਫਾ ਨੇ ਕਿਹਾ ਕਿ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਦੇਸ ਵਾਸੀਆਂ ਦੇ ਹਿੱਤਾਂ ਦਾ ਵੱਡਾ ਨੁਕਸਾਨ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਵਿੱਚ ਸਫਲ ਹੋਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਕਾਂਗਰਸ ਪਾਰਟੀ ਦੇ ਸਾਸ਼ਨ ਦੌਰਾਨ ਹੀ ਦੇਸ਼ ਨੇ ਹਰ ਖੇਤਰ ਵਿੱਚ ਬੁਲੰਦੀ ਨੂੰ ਛੂਹਿਆ। ਆਉਣ ਵਾਲੇ ਸਮੇਂ ਵਿੱਚ ਫਿਰ ਤੋਂ ਕਾਂਗਰਸ ਪਾਰਟੀ ਦੇਸ਼ ਦੀ ਵਾਗਡੋਰ ਸੰਭਾਲੇਗੀ।