ਜਗਰਾਉਂ, 21 ਅਕਤੂਬਰ ( ਰਾਜਨ ਜੈਨ, ਲਿਕੇਸ਼ ਸ਼ਰਮਾਂ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦੇਣ ਲਈ ਡਾਇਰੈਕਟਰ ਸ਼ਸ਼ੀ ਜੈਨ ਅਤੇ ਪਿ੍ੰਸੀਪਲ ਸੁਪ੍ਰੀਆ ਖੁਰਾਣਾ ਦੀ ਅਗਵਾਈ ਹੇਠ ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਨੇ ਮੋਮਬੱਤੀ ਸਜਾਉਣ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ | ਮੁਕਾਬਲਾ.. ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਦੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾਇਰੈਕਟਰ ਸ਼ਸ਼ੀ ਜੈਨ ਨੇ ਦੱਸਿਆ ਕਿ ਬੱਚਿਆਂ ਨੇ ਮੋਮਬੱਤੀਆਂ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਸਜਾਇਆ ਅਤੇ ਕਾਰਡ ਬਣਾਏ ਅਤੇ ਬੱਚਿਆਂ ਵੱਲੋਂ ਰੰਗੋਲੀ ਵੀ ਬਣਾਈ ਗਈ। ਮੈਡਮ ਰਿਸ਼ੂ ਬਾਂਸਲ, ਮੈਡਮ ਕੁਲਦੀਪ ਕੌਰ, ਮੈਡਮ ਰਿੰਪਲ ਭਾਰਦਵਾਜ ਨੇ ਜੱਜਾਂ ਦੀ ਭੂਮਿਕਾ ਨਿਭਾਈ | ਕਾਰਡ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਦੂਜੀ ਜਮਾਤ ਦੀ ਗੁਰਨੂਰ ਕੌਰ, ਦੂਜਾ ਸਥਾਨ ਯੁਵਰਾਜ ਸਿੰਘ, ਮਨਮੀਤ ਸਿੰਘ ਅਤੇ ਪਵਨਦੀਪ ਸਿੰਘ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤਾ। ਮੋਮਬੱਤੀ ਸਜਾਉਣ ਦੇ ਮੁਕਾਬਲੇ ਵਿੱਚ ਜਮਾਤ ਦੂਜੀ ਦੀ ਕਿਰਨ ਨੇ ਪਹਿਲਾ, ਪ੍ਰਭਾਸ਼ੀਸ਼ ਨੇ ਦੂਜਾ, ਨਵਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੱਠਵੀਂ ਜਮਾਤ ਦੀ ਤਰਨਪ੍ਰੀਤ ਕੌਰ ਨੇ ਪਹਿਲਾ, ਵੰਸ਼ਮੀਤ ਨੇ ਦੂਜਾ, ਕਨਿਕਾ, ਜਸਮੀਤ ਕੌਰ ਨੇ ਸਾਂਝਾ ਸਥਾਨ ਹਾਸਲ ਕੀਤਾ। ਰੰਗੋਲੀ ਮੁਕਾਬਲੇ ਵਿੱਚ ਸੱਤਵੀਂ ਜਮਾਤ ਦੀ ਏਕਮਪ੍ਰੀਤ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਅਤੇ ਛੇਵੀਂ ਜਮਾਤ ਦੇ ਗੁਰਵੰਸ਼ਦੀਪ ਸਿੰਘ ਨੇ ਸਾਂਝਾ ਦੂਜਾ ਅਤੇ ਅੱਠਵੀਂ ਜਮਾਤ ਦੀ ਮੰਨਤ ਅਰੋੜਾ ਨੇ ਤੀਜਾ ਸਥਾਨ ਹਾਸਲ ਕੀਤਾ। ਡਾਇਰੈਕਟਰ ਮੈਡਮ ਸ਼ਸ਼ੀ ਜੈਨ ਜੈਤੂ ਨੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਦੀਕਸ਼ਾ ਹੰਸ, ਰਜਨੀ ਕੋਹਲੀ, ਰੇਨੂੰ ਬਾਲਾ, ਰਾਖੀ ਬਾਂਸਲ ਆਦਿ ਹਾਜ਼ਰ ਸਨ |
