Home ਨੌਕਰੀ ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

46
0

ਚੰਡੀਗੜ, 21 ਅਕਤੂਬਰ: ( ਵਿਕਾਸ ਮਠਾੜੂ, ਮੋਹਿਤ ਜੈਨ) –

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਨਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨਾਂ ਕਿਹਾ ਕਿ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਉਨਾਂ ਦੱਸਿਆ ਕਿ ਇਨਾਂ ਸਾਰੇ ਕਰਮਚਾਰੀਆਂ ਨੂੰ ਇਨਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ਉਤੇ ਤਾਇਨਾਤ ਕੀਤਾ ਜਾ ਰਿਹਾ ਹੈ। ਉਨਾਂ ਨੇ ਨਵਨਿਯੁਕਤ ਮੁਲਾਜਮਾਂ ਨੂੰ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ 6 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਵੀ ਫੈਸਲਾ ਕੀਤਾ ਹੈ ਕਿਉਂਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।   

LEAVE A REPLY

Please enter your comment!
Please enter your name here