ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਯਤਨਸ਼ੀਲ
– ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਅਤੇ ਏ.ਜੀ.ਟੀ.ਐਫ. ਨੇ ਦਿੱਲੀ ਪੁਲਿਸ ਦੇ ਨਾਲ ਸਾਂਝੇ ਆਪਰੇਸ਼ਨ ਵਿੱਚ ਤਿੰਨ ਦੋਸ਼ੀਆਂ ਨੂੰ ਹੋਟਲ ਤੋਂ ਕੀਤਾ ਗਿ੍ਰਫਤਾਰ : ਡੀਜੀਪੀ ਗੌਰਵ ਯਾਦਵ
ਚੰਡੀਗੜ/ਅੰਮਿ੍ਰਤਸਰ, 21 ਅਕਤੂਬਰ: ( ਰਾਜੇਸ਼ ਜੈਨ, ਭਗਵਾਨ ਭੰਗੂ) –
ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਿਆਂ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਕਤ ਦੋਸ਼ੀਆਂ ਤੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲਾਂ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ,ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਸ ਮਾਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਹੈਂਡਲ ਕੀਤਾ ਜਾ ਰਿਹਾ ਹੈ।
ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਵਾਸੀ ਭਿੱਖੀਵਿੰਡ ਜਿਲਾ ਤਰਨਤਾਰਨ, ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਦੋਵੇਂ ਵਾਸੀ ਪਿੰਡ ਸਰਹਾਲੀ ਕਲਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।