ਜਗਰਾਉਂ, 22 ਅਕਤੂਬਰ ( ਵਿਕਾਸ ਮਠਾੜੂ)-ਜੀ. ਐਚ. ਜੀ.ਅਕੈਡਮੀ ਜਗਰਾਓਂ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ।ਜਿਸ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਅਗਮਪ੍ਰੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਗਿਆਰ੍ਹਵੀਂ ਜਮਾਤ ਸਾਇੰਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ।ਇਸ ਤੋਂ ਬਾਅਦ ਸੱਤਵੀਂ ਤੋਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ‘ਬੰਦੀ ਛੋੜ ਹੈ’ ਸ਼ਬਦ ਗਾਇਨ ਕੀਤਾ।ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨੂੰ ਦਰਸਾਉਂਦੀ ਹੋਈ ਕਲੀ ਪੇਸ਼ ਕੀਤੀ।ਇਸ ਮੌਕੇ ਤੇ ਵਿਦਿਆਰਥੀਆਂ ਨੇ ਰੰਗ ਬਿਰੰਗੇ ਦੀਵੇ ਅਤੇ ਮੋਮਬੱਤੀਆਂ ਸਜਾਈਆਂ ਅਤੇ ਨਾਲ ਹੀ ਬਹੁਤ ਸੁੰਦਰ ਰੰਗੋਲੀ ਵੀ ਬਣਾਈ ਗਈ ।ਅਖੀਰ ਵਿੱਚ ਜੀ. ਐਚ. ਜੀ. ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਬੰਦੀ ਛੋੜ ਅਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਇਤਿਹਾਸ ਨੂੰ ਪੜ੍ਹਨ ਅਤੇ ਗੁਰੂ ਸਾਹਿਬਾਨਾਂ ਦੁਆਰਾ ਪਾਏ ਗਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ ।