ਪਿਛਲੇ ਕੁਝ ਸਮੇਂ ਤੋਂ ਭੀਖ ਮੰਗ ਕੇ ਕਰ ਰਿਹਾ ਸੀ ਗੁਜਾਰਾ
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ( ਬੌਬੀ ਸਹਿਜਲ, ਧਰਮਿੰਦਰ) -ਸਰਹਿੰਦ ਪੁਲੀਸ ਨੂੰ ਬੀਤੇ ਕੱਲ੍ਹ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਮ੍ਰਿਤਕ ਵਿਅਕਤੀ ਬਾਰੇ ਕੋਈ ਜਾਣਕਾਰੀ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮ੍ਰਿਤਕ ਬਾਰੇ ਜਾਣਕਾਰੀ ਰੱਖਣ ਵਾਲੇ ਵਿਆਕਤੀ ਪੁਲਿਸ ਨਾਲ ਸੰਪਰਕ ਕਰਨ।
ਇਹ ਜਾਣਕਾਰੀ ਦਿੰਦਿਆਂ ਸਰਹਿੰਦ ਚੌਂਕੀ ਦੇ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਾਫੀ ਸਮੇਂ ਤੋਂ ਭੀਖ ਮੰਗ ਕੇ ਆਪਣਾ ਗੁਜਾਰਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਲਗਭੱਗ 50 ਸਾਲ ਉਮਰ ਦੇ ਮੁੱਲਾ ਫੈਸ਼ਨ ਵਿਅਕਤੀ ਦੇ ਘਰ ਬਾਰ ਅਤੇ ਉਸ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਨਹੀਂ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਿਅਕਤੀ ਬੀਮਾਰ ਚੱਲ ਰਿਹਾ ਸੀ ਅਤੇ ਕੱਲ੍ਹ 21 ਅਕਤੂਬਰ ਨੂੰ ਦੁਪਹਿਰ 2-00 ਵਜੇ ਸ਼ਿਵ ਮੰਦਿਰ ਬ੍ਰਾਹਮਣ ਮਾਜਰਾ ਸਰਹਿੰਦ ਚੌਂਕੀ ਦੇ ਸਾਹਮਣੇ ਇਸ ਦੀ ਮੌਤ ਹੋ ਗਈ ਸੀ।ਉਨ੍ਹਾਂ ਹੋਰ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਅਤੇ ਰਿਹਾਇਸ਼ ਬਾਰੇ ਕੋਈ ਜਾਣਕਾਰੀ ਨਾ ਹੋਣ ਕਾਰਨ ਮ੍ਰਿਤਕ ਦੇਹ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਰਖਵਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮ੍ਰਿਤਕ ਬਾਰੇ ਜਾਣਕਾਰੀ ਰੱਖਣ ਵਾਲਾ ਵਿਅਕਤੀ ਸਰਹਿੰਦ ਚੌਂਕੀ ਦੇ ਇੰਚਾਰਜ ਏ ਐਸ ਆਈ ਮਨਦੀਪ ਸਿੰਘ ਦੇ ਮੋਬਾਇਲ ਨੰਬਰ 97800-02426, 85588-18119 ਅਤੇ ਏ ਐਸ ਆਈ ਗੁਰਚਰਨ ਸਿੰਘ ਦੇ ਮੋਬਾਇਲ ਨੰਬਰ 98776-68920 ਤੇ ਸੰਪਰਕ ਕਰ ਸਕਦੇ ਹਨ।