ਮਾਲੇਰਕੋਟਲਾ 23 ਅਕਤੂਬਰ : ( ਬੌਬੀ ਸਹਿਜਲ, ਧਰਮਿੰਦਰ) -ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਰੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਅਹਿਮਦਗੜ੍ਹ ਵੱਲੋਂ ਖੇਤੀਬਾੜੀ ਅਫਸਰ, ਅਹਿਮਦਗੜ੍ਹ ਡਾ. ਗੁਰਕਿਰਪਾਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮਤੋਈ ਦੇ ਸਟਾਫ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ।ਤੀਬਾੜੀ ਵਿਕਾਸ ਅਫਸਰ ਅਹਿਮਦਗੜ੍ਹ ਡਾ. ਕੁਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਨੁੱਖੀ ਸਿਹਤ, ਬਨਸਪਤੀ ਆਦਿ ਨੂੰ ਹੋਣ ਵਾਲੀਆਂ ਹਾਨੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਹੀ ਰਵਾਇਤੀ ਪ੍ਰਣਾਲੀ ਵਿੱਚ ਪਰਿਵਰਤਨ ਲਿਆਉਣ ਲਈ ਆਪਣੇ ਮਾਤਾ-ਪਿਤਾ ਘਰਦਿਆਂ ਦੀ ਸੋਚ ਬਦਲ ਕੇ ਇੱਕ ਸਾਫ ਸੁਥਰੇ ਸਮਾਜ ਦੀ ਰਚਨਾਂ ਲਈ ਆਪਣੇ ਪਰਿਵਾਰਾਂ ਦੇ ਮੈਂਬਰਾਂ ਨੂੰ ਪ੍ਰਰਿਤ ਕਰ ਸਕਦੇ ਹਨ । ਨਵੇ, ਹਸਦੇ ਵਸਦੇ ਸਿਹਤਯਾਬ ਪੰਜਾਬ ਦੀ ਰਚਨਾ ਲਈ ਸਵੱਛ ਵਾਤਾਵਰਨ ਦੀ ਜਰੂਰਤ ਹੈ ਇਸ ਦੀ ਪ੍ਰਾਪਤੀ ਲਈ ਬੱਚੇ ਲੋਕ ਲਹਿਰ ਪੈਦਾ ਕਰਕੇ ਆਪਣੇ ਆਲੇ ਦੁਆਲੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਤੇ ਇਸ ਅੱਗ ਲਾਉਣ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਪੂਰਾ ਵੱਧ ਚੜ੍ਹ ਕੇ ਯੋਗਦਾਨ ਦੇਣ। ਹੈੱਡਮਾਸਟਰ ਮੁਹੰਮਦ ਉਮਰ ਨੇ ਜੇਤੂ ਵਿਦਿਆਰਥੀਆਂ ਦੇ ਨਾਂ ਘੋਸ਼ਿਤ ਕਰਦੇ ਹੋਏ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਆਪਣੇ ਘਰ ਅਤੇ ਆਂਢ-ਗੁਆਂਢ ਤੱਕ ਪਹੁੰਚਾਉਣ ਲਈ ਵੀ ਉਤਸ਼ਾਹਿਤ ਕੀਤਾ।ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏਇਨ੍ਹਾਂ ਮੁਕਾਬਲਿਆਂ ਨੂੰ ਆਯੋਜਿਤ ਕਰਨ ਲਈ ਮੈਡਮ ਤਜਿੰਦਰਪਾਲ ਕੌਰ, ਰੁਬੀਨਾ, ਸਮੀਨਾ, ਹੀਨਾ ਅਤੇ ਕੁਲਦੀਪ ਕੌਰ ਵੱਲੋਂ ਮੁੱਖ ਭੂਮਿਕਾ ਨਿਭਾਈ ਗਈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਸ੍ਰੀ ਗੁਰਵਿੰਦਰ ਸਿੰਘ ਏ.ਟੀ.ਐਮ ਤੋਂ ਇਲਾਵਾ ਮਤੌਈ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
