ਜਗਰਾਉਂ, 23 ਅਕਤੂਬਰ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ)-ਹਰ ਸਾਲ ਦੀ ਤਰ੍ਹਾਂ ਸੁਵਾਮੀ ਰੂਪ ਚੰਦ ਜੈਨ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਰਾਜ ਪਾਲ ਕੌਰ ਜੀ ਦੀ ਅਗਵਾਈ ਵਿੱਚ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਇਸ ਤਿਉਹਾਰ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ ਤੇਇਸ ਤਿਉਹਾਰ ਦੀ ਖੁਸ਼ੀ ਦੇ ਵਿੱਚ ਸਾਰੇ ਸਕੂਲ ਨੂੰ ਰੰਗ ਬਰੰਗੇ ਗੁਬਾਰਿਆਂ, ਜਗਮਗਾਉਂਦੀਆਂ ਲੜੀਆਂ ਤੇ ਹੋਰ ਸਜਾਵਟੀ ਸਾਮਾਨ ਨਾਲ ਬੜੇ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ । ਸਕੂਲ ਵਿੱਚ ਦਿਵਾਲੀਦੇ ਤਿਉਹਾਰ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਦੀਵੇ-ਮੋਮਬੱਤੀਆਂ ਸਜਾਉਣ, ਰੰਗੋਲੀ ਬਣਾਉਣ,ਦੀਵਾਲੀ ਕਾਰਡ ਤੇ ਪੋਸਟਰ ਬਣਾਉ ਤੇ ਹੋਰ ਸਜਾਵਟੀ ਸਾਮਾਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਤੋਂ ਲੈ ਕੇ ਸੀਨੀਅਰ ਕਲਾਸ ਦੇ ਵਿਦਿਆਰਥੀਆਂ ਵੱਲੋਂ ਬੜੀ ਦਿਲਚਸਪੀ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ । ਇਹਨਾਂ ਗਤੀਵਿਧੀਆਂ ਵਿਚ ਬੱਚਿਆਂ ਦੀ ਹੈਰਾਨ ਕਰਨ ਵਾਲੀ ਕਲਾ ਉਭਰਕੇ ਸਾਹਮਣੇ ਆਈ,ਜੋ ਬਹੁਤ ਹੀ ਸ਼ਲਾਘਾਯੋਗ ਸੀ। ਇਸ ਤਿਉਹਾਰ ਨੂੰ ਲੈ ਕੇ ਹੋਈਆਂ ਗਤੀਵਿਧੀਆਂ ਨੂੰ ਲੈ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਵੱਲੋਂ ਆਪਣੀਆਂ ਜਮਾਤਾਂ ਨੂੰ ਵੀ ਬੜੇ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਗੀਤ-,ਕਵਿਤਾ ਭੰਗੜਾ ,ਗਿੱਧਾ ਅਤੇ ਸਕਿੱਟ ਵੀ ਪੇਸ਼ ਕੀਤੇ ਗਏ ਜੋ ਇਸ ਦਿਨ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰ ਰਹੇ ਹਨ। ਇਨ੍ਹਾਂ ਸਾਰੀਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਦਾ ਖੂਬ ਮਨੋਰੰਜਨ ਕੀਤਾ ਤੇ ਮਾਹੌਲ ਨੂੰ ਖੁਸ਼ਗਵਾਰ ਤੇ ਯਾਦਗਾਰ ਬਣਾ ਦਿੱਤਾ।
ਇਸ ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਜੀ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਰਹਿ ਕੇ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਤੇ ਦੀਵਾਲੀ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਹੈ ਕੇ ਨੈਤਿਕਤਾ ਦੇ ਨਾਲ ਕਿਸੇ ਵੀ ਮੁਸ਼ਕਲ ਤੇ ਜਿੱਤ ਕਿਵੇਂ ਪ੍ਰਾਪਤ ਕੀਤਾ ਜਾ ਸਕਦਾ ਹੈ ਤੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਪਟਾਕੇ ਨਾ ਚਲਾਉਣ ,ਨਸ਼ੇ ਅਤੇ ਜੂਏ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ।ਇਸ ਤਿਉਹਾਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੀ ਸਿੱਖਿਆ ਵੀ ਦਿੱਤੀ ਗਈ। ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਨੇ ਦੀਵਾਲੀ ਤੇ ਪਟਾਕੇ ਨਾ ਚਲਾਉਣ ਦਾ ਪ੍ਰਣ ਕੀਤਾ ਅੰਤ ਵਿੱਚ ਸਮੂਹ ਮੈਨੇਜਮੈਂਟ ਵੱਲੋਂ ਵਿਸ਼ੇਸ਼ ਮੌਕੇ ਤੇ ਪਹੁੰਚ ਕੇ ਸਾਰੇ ਸਟਾਫ ਅਤੇ ਦਰਜਾ ਚਾਰ ਦੇ ਕਰਮਚਾਰੀਆਂ ਨੂੰ ਦੀਵਾਲੀ ਵੰਡੀ
ਗਈ ।ਦਿਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ ।ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਜੀ ਵੱਲੋ ਇਸ ਦੀਵਾਲੀ ਦੇ ਤਿਉਹਾਰ ਨਾਲ ਸਬੰਧਿਤ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਸ਼ਾਬਾਸ਼ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ।
