ਜਗਰਾਉਂ (ਪ੍ਰਤਾਪ ਸਿੰਘ): ਧਾਰਮਕ ਸਮਾਜਕ ਤੇ ਰਾਜਨੀਤਕ ਸਫਾਂ ਵਿਚ ਜਾਣੇ ਪਛਾਣੇ ਚਿਹਰੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਤੇ ਦੀਪਇੰਦਰ ਸਿੰਘ ਭੰਡਾਰੀ ਵਲੋਂ ਆਪਣੇ ਸਵਰਗਵਾਸੀ ਪਿਤਾ ਸਰਦਾਰ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿੱਚ ਲੋਕ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 30 ਅਕਤੂਬਰ ਦਿਨ ਐਤਵਾਰ ਸਵੇਰੇ 9:30 ਤੋਂ ਲੈ ਕੇ 1 ਵਜੇ ਤਕ ਅੱਖਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਵਰਗੀ ਜਗਜੀਤ ਸਿੰਘ ਭੰਡਾਰੀ ਦੇ ਸਪੁੱਤਰ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਸਵਰਗੀ ਜਗਜੀਤ ਸਿੰਘ ਭੰਡਾਰੀ ਦੀ ਯਾਦ ਚ ਇਹ ਅੱਖਾਂ ਦਾ ਕੈਂਪ ਲੋਕ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਲੰਮਿਆਂ ਵਾਲੇ ਬਾਗ ਨੇੜੇ ਡੀ.ਏ.ਵੀ. ਕਾਲਜ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ੰਕਰਾ ਆਈ ਹਸਪਤਾਲ ਮੁੱਲਾਂਪੁਰ ਦੇ ਅੱਖਾਂ ਦੇ ਮਾਹਰ ਡਾ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦਾ ਚੈੱਕਅਪ ਕਰ ਕੇ ਉਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਵਿਖੇ ਕੀਤੇ ਜਾਣਗੇ। ਮਰੀਜ਼ਾਂ ਦਾ ਕੋਈ ਖਰਚਾ ਨਹੀਂ ਹੋਵੇਗਾ। ਲਿਜਾਣ ਤੇ ਲਿਆਉਣ ਦੀ ਜ਼ਿੰਮੇਵਾਰੀ ਪ੍ਰਬੰਧਕਾਂ ਦੀ ਹੋਵੇਗੀ। ਕੈਂਪ ਦਾ ਉਦਘਾਟਨ ਸ਼ਹਿਰ ਦੀਆਂ ਮਾਣਯੋਗ ਸ਼ਖਸੀਅਤਾਂ ਸਾਬਕਾ ਵਿਧਾਇਕ ਐੱਸ ਆਰ ਕਲੇਰ , ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ , ਸ੍ਰੀ ਰਜਿੰਦਰ ਜੈਨ, ਸਰਦਾਰ ਬਲਵੀਰ ਸਿੰਘ ਖਹਿਰਾ ਵਲੋਂ ਸਾਂਝੇ ਤੌਰ ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿਰਫ਼ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ। ਮਰੀਜ਼ਾਂ ਨੂੰ ਬੇਨਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ।