Home Uncategorized ਡੇਂਗੂ ਦੀ ਰੋਕਥਾਮ ਨੂੰ ਲੈ ਕਿ ਸਿਹਤ ਵਿਭਾਗ ਹੋਇਆ ਚੌਕਸ ਘਰਾਂ, ਦੁਕਾਨਾਂ...

ਡੇਂਗੂ ਦੀ ਰੋਕਥਾਮ ਨੂੰ ਲੈ ਕਿ ਸਿਹਤ ਵਿਭਾਗ ਹੋਇਆ ਚੌਕਸ ਘਰਾਂ, ਦੁਕਾਨਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਵਿੱਚ ਮੱਛਰ ਦੇ ਲਾਰਵੇ ਦੀ ਚੈਕਿੰਗ ਜਾਰੀ :- ਡਾਕਟਰ ਖਾਨ

42
0

ਮਾਲੇਰਕੋਟਲਾ 27 ਅਕਤੂਬਰ : ( ਰੋਹਿਤ ਗੋਇਲ, ਮੋਹਿਤ ਜੈਨ) –

                              ਡੇਂਗੂ ਦੀ ਰੋਕਥਾਮ ਨੂੰ ਲੈ ਕਿ ਸਿਹਤ ਵਿਭਾਗ ਸਰਗਰਮੀ ਨਾਲ ਕਾਰਜ ਕਰ ਰਿਹਾ ਹੈ।ਜਿਸ ਤਹਿਤ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਡੇਂਗੂ ਰੋਗ ਪੈਦਾ ਕਰਨ ਵਾਲੇ ਲਾਰਵੇ ਦੀ ਚੈਕਿੰਗ ਜਾਰੀ ਹੈ।ਇਸ ਗੱਲ ਦੀ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਮਾਲੇਰਕੋਟਲਾ ਡਾਕਟਰ ਸਜੀਲਾ ਖਾਨ ਨੇ ਦਿੱਤੀ ।

                              ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਤਹਿਤ ਪੈਂਦੇ ਸਬ ਸੈਂਟਰਾਂ ‘ਤੇ ਸਿਹਤ ਕਾਮਿਆਂ ਦੁਆਰਾ ਡੇਂਗੂ ਰੋਕੂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਘਰਾਂ, ਦਫ਼ਤਰਾਂ ਅਤੇ ਦੁਕਾਨਾਂ ਵਿੱਚ ਜਾ ਕਿ ਜਿੱਥੇ ਲੋਕਾਂ ਨੂੰ ਡੇਂਗੂ -ਮਲੇਰੀਆ ਤੋਂ ਬਚਾਅ ਲਈ ਸਾਵਧਾਨ ਕੀਤਾ ਜਾਂਦਾ ਹੈ , ਉੱਥੇ ਖੜੇ ਪਾਣੀ ਵਿੱਚ ਲਾਰਵੇ ਦਾ ਨਿਰੀਖਣ ਕਰਦੇ ਹੋਏ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵੱਖ ਵੱਖ ਜ਼ਿਲਾ ਹਸਪਤਾਲ਼, ਸਮੁਦਾਇਕ ਸਿਹਤ ਕੇਂਦਰਾਂ ਅਤੇ ਪੇਂਡੂ ਹਸਪਤਾਲਾਂ ਆਦਿ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਵਿਸ਼ੇਸ਼ ਡੇਂਗੂ ਵਾਰਡ ਵੀ ਸਥਾਪਤ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬਹੁਮੰਤਵੀ ਸਿਹਤ ਕਾਮੇ ਸਿਹਤ ਸੁਪਰਵਾਈਜ਼ਰਾਂ ਦੀ ਨਿਗਰਾਨੀ ਤਹਿਤ ਵੱਖ ਵੱਖ ਘਰਾਂ ਵਿਚ ਖੁੱਲ੍ਹੇ ਖੇਤਰਾਂ ਵਿੱਚ ਪਏ ਕਬਾੜ,ਉਦਯੋਗਿਕ ਖੇਤਰਾਂ ਆਦਿ ਵਿੱਚ ਜਾ ਕੇ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਅਤੇ ਜਿੱਥੇ ਕਿਤੇ ਵੀ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਵਿੱਚ ਲਾਰਵੇ ਨੂੰ ਮਾਰਨ ਵਾਲੀਆਂ ਦਵਾਈਆ ਦਾ ਪ੍ਰਯੋਗ ਕਰ ਰਹੇ ਹਨ ਅਤੇ ਜੇ ਕਿਸੇ ਘਰ ਵਿੱਚ ਲਾਰਵਾ ਮਿਲਦਾ ਹੈ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ।

               ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਕਿ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।

ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਡੇਂਗੂ ਦੇ ਮਰੀਜਾ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ ਇਸ ਲਈ ਸਾਨੂੰ ਸਾਵਧਾਨ ਰਹਿ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ।ਇਸ ਸਾਲ ਹੁਣ ਤੱਕ ਜ਼ਿਲੇ ਵਿੱਚ 49 ਡੇਂਗੂ ਦੇ ਮਰੀਜ਼ ਪਾਜੀਟਿਵ ਪਏ ਗਏl

               ਕਾਰਜਕਾਰੀ ਸਿਵਲ ਸਰਜਨ ਨੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰੁੱਤ ਵਿੱਚ ਸਾਰੇ ਨਾਗਰਿਕ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਆਪਣੇ ਘਰਾਂ ਅਤੇ ਆਲੇ ਦੁਆਲੇ ਮੀਂਹ ਦਾ ਪਾਣੀ ਜਾਂ ਕਿਸੇ ਵੀ ਤਰ੍ਹਾਂ ਦਾ ਸਾਫ਼ ਪਾਣੀ ਇਕੱਠਾ ਨਾ ਹੋਣ ਦੇਣ, ਹਵਾ ਵਾਲੇ ਕੂਲਰਾਂ, ਫ਼ਰਿਜਾਂ ਦੀਆਂ ਪਿਛਲੀਆਂ ਟੈਂਕੀਆਂ ਆਦਿ ਵਿਚ ਖ਼ਾਸ ਤੌਰ ਤੇ ਪਾਣੀ ਦੀ ਸਫ਼ਾਈ ਕੀਤੀ ਜਾਵੇ।ਸਿਹਤ ਕਾਮਿਆਂ ਵੱਲੋਂ ਘਰ ਘਰ ਜਾ ਕੇ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਲਈ ਸਹਿਯੋਗ ਕੀਤਾ ਜਾਵੇ ।

LEAVE A REPLY

Please enter your comment!
Please enter your name here