– ਮੰਡੀਆਂ ਵਿੱਚ ਹੁਣ ਤੱਕ 02 ਲੱਖ 56 ਹਜ਼ਾਰ 202 ਮੀਟਰਕ ਟਨ ਝੌਨੇ ਦੀ ਹੋਈ ਆਮਦ
– ਖਰੀਦੀ ਗਈ ਫਸਲ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ 465.22 ਕਰੋੜ ਰੁਪਏ
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ: ( ਰਾਜਨ ਜੈਨ, ਜੱਸੀ ਢਿੱਲੋਂ) –
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 56 ਹਜ਼ਾਰ 202 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 02 ਲੱਖ 54 ਹਜ਼ਾਰ 726 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 02 ਲੱਖ 07 ਹਜ਼ਾਰ 476 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 465.22 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 100267 ਮੀਟਰਕ ਟਨ, ਮਾਰਕਫੈੱਡ ਵੱਲੋਂ 64323 ਮੀਟਰਕ ਟਨ, ਪਨਸਪ ਵੱਲੋਂ 57880 ਮੀਟਰਕ ਟਨ, ਵੇਅਰ ਹਾਊਸ ਵੱਲੋਂ 27179 ਮੀਟਰਕ ਟਨ, ਐਫ.ਸੀ.ਆਈ. ਵੱਲੋਂ 4592 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 485 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਾ ਕੇ ਹੀ ਝੌਨਾ ਲਿਆਂਦਾ ਜਾਵੇ ਤਾਂ ਜੋ ਖਰੀਦ ਏਜੰਸੀਆਂ ਉਸ ਦੀ ਮੌਕੇ ਤੇ ਖਰੀਦ ਕਰ ਸਕਣ ਅਤੇ ਕਿਸਾਨਾਂ ਨੂੰ ਵੀ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।