ਮੋਗਾ, 28 ਅਕਤੂਬਰ:( ਕੁਲਵਿੰਦਰ ਸਿੰਘ) -ਬਠਿੰਡਾ ਨਹਿਰ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਗੁਰਸਾਗਰ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਾਂਚ ਵਿੱਚ ਨਹਿਰਾਂ/ਰਜਵਾਹੇ/ਮਾਈਨਰਾਂ ਦੀ ਰਿਪੇਅਰ ਦਾ ਕੰਮ ਕਰਵਾਇਆ ਜਾਣਾ ਹੈ ਅਤੇ ਹਾੜੀ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਰਜਬਾਹੇ/ਮਾਈਨਰਾਂ ਦੀ ਸਫ਼ਾਈ ਕੀਤੀ ਜਾਣੀ ਹੈ। ਇਸ ਲਈ ਬਠਿੰਡਾ ਬਾਂਚ ਦੀ ਮਿਤੀ 28 ਅਕਤੂਬਰ ਤੋਂ 17 ਨਵੰਬਰ 2022 ਤੱਕ ਬੰਦੀ ਆਉਣ ਦੀ ਸੰਭਾਵਨਾ ਹੈ, ਇਸ ਨਾਲ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡਾਂ/ਸ਼ਹਿਰਾਂ ਦੀ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਆਮ ਪਬਲਿਕ, ਜਿਮੀਦਾਰਾਂ ਅਤੇ ਸਬੰਧਤ ਵਿਭਾਗਾਂ ਨੂੰ ਦੱਸਿਆ ਕਿ ਬਠਿੰਡਾ ਬ੍ਰਾਂਚ ਅਧੀਨ ਪੈਂਦੇ ਪਿੰਡਾਂ/ਸ਼ਹਿਰਾਂ ਦੇ ਵਾਟਰ ਵਰਕਸਾਂ ਦੇ ਪਾਣੀ ਵਾਲੇ ਟੈਂਕ ਦੇ ਭੰਡਾਰ ਭਰ ਲਏ ਜਾਣ ਤਾਂ ਜੋ ਬੰਦੀ ਦੌਰਾਨ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਪੇਸ਼ ਨਾ ਆਵੇ।