ਜਗਰਾਉਂ, 29 ਅਕਤੂਬਰ ( ਲਿਕੇਸ਼ ਸ਼ਰਮਾਂ, ਮੋਹਿਤ ਜੈਨ )-ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਜਗਰਾਉਂ ਦੇ ਸਨਮਤੀ ਵਿਮਲ ਜੈਨ ਸਕੂਲ ਨੂੰ ਸਰਵੋਤਮ ਸਕੂਲ ਦਾ ਐਵਾਰਡ ਦਿੱਤਾ ਗਿਆ। ਇਹ ਐਵਾਰਡ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਕੂਲ ਦੀ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੂੰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦਾ ਸਭ ਤੋਂ ਪੁਰਾਣਾ ਸਕੂਲ ਹੈ ਅਤੇ ਇੱਥੇ ਸੈਂਕੜੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਸ੍ਰੀ ਸੰਧਵਾ ਨੇ ਸਕੂਲ ਦੀ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੂੰ ਵੀ ਇਹ ਐਵਾਰਡ ਦਿੰਦੇ ਹੋਏ ਵਧਾਈ ਦਿੱਤੀ। ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਸ਼ਸ਼ੀ ਜੈਨ ਨੇ ਕਿਹਾ ਕਿ ਇਹ ਐਵਾਰਡ ਸਮੂਹ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਹੀ ਇਸ ਸਕੂਲ ਨੇ ਹਰ ਸਾਲ ਰਾਜ ਪੱਧਰ ’ਤੇ ਵਿੱਦਿਆ ਦੇ ਖੇਤਰ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਕਈ ਵਿਦਿਆਰਥੀ ਪੂਰੇ ਪੰਜਾਬ ’ਚ ਟਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਨੇ ਕਿਹਾ ਕਿ ਇਸ ਸਕੂਲ ਨੂੰ ਚਲਾਉਣ ਵਾਲੀ ਸੰਸਥਾ ਸਿੱਖਿਆ ਦੇ ਨਾਲ-ਨਾਲ ਸਮਾਜਿਕ ਖੇਤਰ ਵਿੱਚ ਵੀ ਸ਼ਾਨਦਾਰ ਸੇਵਾਵਾਂ ਦੇ ਰਹੀ ਹੈ।
